12.4 C
Alba Iulia
Wednesday, January 26, 2022

ਵਧੀਆ ਸਮਾਜ ਦੀ ਉਸਾਰੀ ’ਚ ਯੋਗਦਾਨ ਪਾਉਣ ਲਈ ਰਾਜਨੀਤੀ ਵਿੱਚ ਆਇਆ ਹਾਂ: ਸਿੱਧੂ ਮੂਸੇਵਾਲਾ

Must Read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 7 ਜਨਵਰੀ

ਇੱਥੇ ਅੱਜ ਯੂਥ ਕਾਂਗਰਸ ਵੱਲੋਂ ਰੱਖੀ ਮੀਟਿੰਗ ਵਿਚ ਪਹੁੰਚੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਹੁੰਚਣ ‘ਤੇ ਯੂਥ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਮਕਸਦ ਇਕ ਬਿਹਤਰ ਸਮਾਜ ਦੀ ਸਿਰਜਣਾ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਨੂੰ ਨਿੱਜੀ ਦੁਸ਼ਮਣੀ ਦਾ ਖੇਤਰ ਨਹੀਂ ਬਣਾਉਣਾ ਚਾਹੀਦਾ, ਸਗੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਇਕ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਨਰਿੰਦਰ ਮੋਦੀ ਨੂੰ ਪੰਜਾਬ ਨੂੰ ਬਦਨਾਮ ਕਰਨ ਵਾਲੇ ਬਿਆਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਮਹੂਰੀ ਸਮਾਜ ਵਿੱਚ ਹੋਰਨਾਂ ਵਰਗਾਂ ਵਾਂਗ ਕਿਸਾਨਾਂ ਨੂੰ ਵੀ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਜ਼ਾਹਿਰ ਕਰਨ ਦਾ ਹੱਕ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮਾਨਸਾ ਵਿੱਚ ਉਨ੍ਹਾਂ ਦੀ ਕੋਈ ਵਿਰੋਧਤਾ ਨਹੀਂ।



News Source link

- Advertisement -
- Advertisement -
Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -

More Articles Like This

- Advertisement -