12.4 C
Alba Iulia
Wednesday, January 26, 2022

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਵੀ ਕੇ ਭਾਵਰਾ ਪੰਜਾਬ ਦੇ ਡੀਜੀਪੀ ਨਿਯੁਕਤ

Must Read


ਦਵਿੰਦਰ ਪਾਲ

ਚੰਡੀਗੜ੍ਹ, 8 ਜਨਵਰੀ

ਪੰਜਾਬ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵਿਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਸ੍ਰੀ ਭਾਵਰਾ ਐਸ ਚਟੋਪਾਧਿਆ ਦੀ ਥਾਂ ਲੈਣਗੇ ਜੋ ਇਸ ਅਹੁਦੇ ਦਾ ਵਾਧੂ ਕਾਰਜਭਾਰ ਦੇਖ ਰਹੇ ਸਨ। ਹਾਲ ਹੀ ਵਿਚ ਯੂਪੀਐਸਸੀ ਵੱਲੋਂ ਡੀਜੀਪੀ ਦੀ ਨਿਯੁਕਤੀ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਭੇਜਿਆ ਗਿਆ ਸੀ ਉਨ੍ਹਾਂ ਤਿੰਨਾਂ ਵਿਚ ਦਿਨਕਰ ਗੁਪਤਾ, ਵੀ ਕੇ ਭਾਵਰਾ ਅਤੇ ਪ੍ਰਬੋਧ ਕੁਮਾਰ ਦਾ ਨਾਂ ਸ਼ਾਮਲ ਸੀ। ਅੱਜ ਚੋਣ ਜ਼ਾਬਤਾ ਲੱਗਣ ਦੀ ਵੀ ਸੰਭਾਵਨਾ ਹੈ, ਇਸ ਲਈ ਪੰਜਾਬ ਸਰਕਾਰ ਨੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਹ ਵੱਡੀ ਨਿਯੁਕਤੀ ਕਰ ਦਿੱਤੀ ਹੈ। ਜੇ ਪੰਜਾਬ ਸਰਕਾਰ ਚੋਣ ਜ਼ਾਬਤਾ ਲੱਗਣ ਤਕ ਡੀਜੀਪੀ ਦੀ ਨਿਯੁਕਤੀ ਨਾ ਕਰਦੀ ਤਾਂ ਡੀਜੀਪੀ ਦੀ ਨਿਯੁਕਤੀ ਦਾ ਅਧਿਕਾਰ ਚੋਣ ਕਮਿਸ਼ਨ ਕੋਲ ਚਲੇ ਜਾਣਾ ਸੀ। ਇਹ ਨਿਯੁਕਤੀ ਦੋ ਸਾਲਾਂ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਸੁਰੱਖਿਆ ਖਾਮੀਆਂ ਨੂੰ ਲੈ ਕੇ ਪੰਜਾਬ ਪੁਲੀਸ ਵਿਵਾਦਾਂ ਵਿਚ ਘਿਰੀ ਹੋਈ ਹੈ।



News Source link

- Advertisement -
- Advertisement -
Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -

More Articles Like This

- Advertisement -