12.4 C
Alba Iulia
Thursday, January 20, 2022

ਮਿਸ਼ਨ-2022: ਰਾਜੇਵਾਲ ਨੇ ਮੁਹਾਲੀ ਵਿੱਚ ਖੋਲ੍ਹਿਆ ਮੁੱਖ ਚੋਣ ਦਫ਼ਤਰ, ਚੋਣ ਲੜਨ ਦੇ ਇਛੁੱਕਾਂ ਤੋਂ 14 ਤੱਕ ਅਰਜ਼ੀਆਂ ਮੰਗੀਆਂ

Must Read


ਦਰਸ਼ਨ ਸਿੰਘ ਸੋਢੀ

ਮੁਹਾਲੀ, 11 ਜਨਵਰੀ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਮੁੱਖ ਚੋਣ ਦਫ਼ਤਰ ਖੋਲ੍ਹ ਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿੱਚ 117 ਸੀਟਾਂ ‘ਤੇ ਵਿਧਾਨ ਸਭਾ ਦੀ ਚੋਣ ਲੜੇਗੀ ਅਤੇ 14 ਜਨਵਰੀ ਤੱਕ ਚੋਣ ਲੜਨ ਦੇ ਚਾਹਵਾਨ ਵਿਅਕਤੀਆਂ ਕੋਲੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਉਂਝ ਕਾਫ਼ੀ ਅਰਜ਼ੀਆਂ ਪ੍ਰਾਪਤ ਵੀ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਚਿਹਰੇ ਹਨ। ਕਈ ਥਾਵਾਂ ‘ਤੇ ਸੀਨੀਅਰ ਸਿਟੀਜਨਾਂ ਨੇ ਵੀ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਝੰਡੇ ਹੇਠ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਪਹਿਲੀ ਸੂਚੀ ਛੇਤੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਂਦੇ ਇਸੇ ਹਫ਼ਤੇ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ, ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮ ਵਰਗ ਸਮੇਤ ਪੰਜਾਬ ਦੇ ਸਾਰੇ ਭਖਦੇ ਮੁੱਦੇ ਸ਼ਾਮਲ ਕੀਤੇ ਜਾਣਗੇ। ਕਿਸਾਨ ਆਗੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਦੇ ਲੋਕਾਂ ਨਾਲ ਸਿਰਫ਼ ਉਹੀ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ। ਸ੍ਰੀ ਰਾਜੇਵਾਲ ਨੇ ਕਿਹਾ ਕਿ ਫਿਲਹਾਲ 32 ‘ਚੋਂ 22 ਕਿਸਾਨ ਜਥੇਬੰਦੀਆਂ ਦੀ ਹਾਮੀ ਭਰੀ ਹੈ ਅਤੇ ਬਾਕੀ ਜਥੇਬੰਦੀਆਂ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਾਂਗ ਹਨ, ਉਨ੍ਹਾਂ ‘ਚੋਂ ਵੀ ਕਾਫ਼ੀ ਸਹਿਮਤ ਹੋ ਜਾਣਗੇ।

ਦੂਜੀਆਂ ਪਾਰਟੀਆਂ ਦੇ ਨਾਰਾਜ਼ ਆਗੂਆਂ ਨੂੰ ਟਿਕਟਾਂ ਦੇਣ ਬਾਰੇ ਪੁੱਛੇ ਜਾਣ ‘ਤੇ ਰਾਜੇਵਾਲ ਨੇ ਕਿਹਾ ਕਿ ਫਿਲਹਾਲ ਅਜਿਹਾ ਕੋਈ ਵਿਚਾਰ ਨਹੀਂ ਹੈ ਪਰੰਤੂ ਕਿਸੇ ਖਾਸ ਹਲਕੇ ਵਿੱਚ ਜੇਕਰ ਅਜਿਹਾ ਕੁੱਝ ਸੰਭਵ ਹੋਇਆ ਤਾਂ ਇਸ ਬਾਰੇ ਜ਼ਰੂਰ ਸੋਚਿਆ ਜਾ ਸਕਦਾ ਹੈ। ਇਸ ਮੌਕੇ ਪ੍ਰੋ. ਮਨਜੀਤ ਸਿੰਘ, ਪਰਮਿੰਦਰ ਸਿੰਘ ਚਲਾਕੀ, ਕੁਲਵੰਤ ਸਿੰਘ ਤ੍ਰਿਪੜੀ, ਕਿਰਪਾਲ ਸਿੰਘ ਸਿਆਊ, ਦਵਿੰਦਰ ਸਿੰਘ ਬਾਜਵਾ, ਪਰਮਦੀਪ ਸਿੰਘ ਬੈਦਵਾਨ, ਕੁਲਵਿੰਦਰ ਸਿੰਘ ਕਰਾਲਾ, ਜਗਦੇਵ ਸਿੰਘ ਮਲੋਆ, ਰਵਿੰਦਰ ਸਿੰਘ ਵਜੀਦਪੁਰ, ਅਮਨ ਪੂਨੀਆ, ਦਵਿੰਦਰ ਸਿੰਘ ਬੌਬੀ, ਨੰਬਰਦਾਰ ਹਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

ਸੰਯੁਕਤ ਕਿਸਾਨ ਮੋਰਚਾ ਦੀ 15 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਬਾਰੇ ਸ੍ਰੀ ਰਾਜੇਵਾਲ ਨੇ ਕਿਹਾ ਕਿ ਉਹ ਜ਼ਰੂਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਐੱਮਐੱਸਪੀ, ਕਿਸਾਨੀ ਕਰਜ਼ਿਆਂ ਸਮੇਤ ਕਿਸਾਨਾਂ ਦੀਆਂ ਹੋਰ ਬਾਕੀ ਜਾਇਜ਼ ਮੰਗਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਜਾਵੇਗੀ ਅਤੇ ਅਗਲੇ ਸੰਘਰਸ਼ੀ ਪ੍ਰੋਗਰਾਮ ਦੀ ਰੂਪਰੇਖਾ ਉਲੀਕੀ ਜਾਵੇਗੀ।News Source link

- Advertisement -
- Advertisement -
Latest News

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ...
- Advertisement -

More Articles Like This

- Advertisement -