12.4 C
Alba Iulia
Sunday, May 12, 2024

22,842 ਕਰੋੜ ਦਾ ਬੈਂਕ ਧੋਖਾਧੜੀ ਮਾਮਲਾ: ਏਬੀਜੀ ਸ਼ਿਪਯਾਰਡ ਤੇ ਕੰਪਨੀ ਅਧਿਕਾਰੀਆਂ ਖ਼ਿਲਾਫ਼ ਸੀਬੀਆਈ ਵੱਲੋਂ ਕੇਸ ਦਰਜ

Must Read


ਨਵੀਂ ਦਿੱਲੀ, 12 ਫਰਵਰੀ

ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਨੇ ਏਬੀਜੀ ਸ਼ਿਪਯਾਰਡ ਲਿਮਟਿਡ ਅਤੇ ਇਸ ਦੇ ਤਤਕਾਲੀ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਰਿਸ਼ੀ ਕਮਲੇਸ਼ ਅਗਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਿਰੁੱਧ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸਮੂਹ ਨਾਲ 22,842 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਧੋਖਾਧੜੀ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਹੈ। ਸਟੇਟ ਬੈਂਕ ਨੇ ਸਭ ਤੋਂ ਪਹਿਲਾਂ 8 ਨਵੰਬਰ 2019 ਨੂੰ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਤੇ ਸੀਬੀਆਈ ਨੇ 12 ਮਾਰਚ 2020 ਨੂੰ ਕੁਝ ਸਪੱਸ਼ਟੀਕਰਨ ਮੰਗੇ ਸਨ। ਬੈਂਕ ਨੇ ਉਸੇ ਸਾਲ ਅਗਸਤ ਵਿੱਚ ਇੱਕ ਤਾਜ਼ਾ ਸ਼ਿਕਾਇਤ ਦਰਜ ਕਰਵਾਈ ਸੀ। ਡੇਢ ਸਾਲ ਤੋਂ ਵੱਧ ਸਮੇਂ ਤੱਕ ‘ਛਾਣਬੀਣ’ ਕਰਨ ਤੋਂ ਬਾਅਦ, ਸੀਬੀਆਈ ਨੇ 7 ਫਰਵਰੀ, 2022 ਨੂੰ ਐਫਆਈਆਰ ਦਰਜ ਕੀਤੀ ਸੀ। ਜ਼ਿਕਰਯੋਗ ਹੈ ਕਿ ਏਬੀਜੀ ਸ਼ਿਪਯਾਰਡ ਕੰਪਨੀ ਨੂੰ 28 ਬੈਂਕਾਂ ਨੇ ਕਰਜ਼ਾ ਸਹੂਲਤ ਦਿੱਤੀ ਸੀ। ਫੌਰੇਂਸਿਕ ਆਡਿਟ ਵਿੱਚ ਸਾਹਮਣੇ ਆਇਆ ਕਿ 2012 ਤੋਂ 2017 ਦਰਮਿਆਨ ਕੰਪਨੀ ਦੇ ਅਧਿਕਾਰੀਆਂ ਨੇ ਆਪਸੀ ਮਿਲੀਭੁਗਤ ਨਾਲ ਫਡੰਜ਼ ਦੀ ਕਥਿਤ ਤੌਰ ‘ਤੇ ਦੁਰਵਰਤੋਂ ਕੀਤੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -