12.4 C
Alba Iulia
Wednesday, May 1, 2024

ਪਾਕਿਸਤਾਨ: ਸੁਪਰੀਮ ਕੋਰਟ ਨੇ ਕੌਮੀ ਅਸੈਂਬਲੀ ਵਿਚਲੀ ਕਾਰਵਾਈ ਦਾ ਰਿਕਾਰਡ ਮੰਗਿਆ, ਸੁਣਵਾਈ ਬੁੱਧਵਾਰ ਤੱਕ ਮੁਲਤਵੀ

Must Read


ਇਸਲਾਮਾਬਾਦ, 5 ਅਪਰੈਲ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਦਾਇਰ ਬੇਭਰੋਸਗੀ ਮਤੇ ‘ਤੇ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਦਾ ਰਿਕਾਰਡ ਮੰਗ ਲਿਆ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਇਹ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਦਾਲਤ ਸਿਰਫ਼ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਡਿਪਟੀ ਸਪੀਕਰ ਵੱਲੋਂ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਤੇ ਉਸ ਤੋਂ ਬਾਅਦ ਕੌਮੀ ਅਸੈਂਬਲੀ ਨੂੰ ਭੰਗ ਕਰਨ ਲਈ ਚੁੱਕੇ ਕਦਮਾਂ ਦੀ ਕੀ ਸੰਵਿਧਾਨਿਕ ਵੈਧਤਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਬੇਭਰੋਸਗੀ ਮਤਾ ਖਾਰਜ ਕਰਨ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਹੈ।

ਫ਼ੌਜ ਨੇ ਇਮਰਾਨ ਦੇ ਦਾਅਵੇ ਦਾ ਖੰਡਨ ਕੀਤਾ: ਪਾਕਿਸਤਾਨ ਦੀ ਫੌਜ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਸ ਬਿਆਨ ਦਾ ਖੰਡਨ ਕੀਤਾ ਹੈ, ਜਿਸ ਵਿਚ ਅਮਰੀਕਾ ‘ਤੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ। ਮੀਡੀਆ ‘ਚ ਛਪੀ ਖ਼ਬਰ ਮੁਤਾਬਕ ਫੌਜ ਵਲੋਂ ਕਿਹਾ ਗਿਆ ਹੈ ਕਿ ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਦਾ ਕੋਈ ਸਬੂਤ ਨਹੀਂ ਹੈ।

ਚੋਣ ਕਮਿਸ਼ਨ ਅਸਮਰਥ: ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਕਾਨੂੰਨੀ, ਸੰਵਿਧਾਨਕ ਅਤੇ ਹੋਰ ਕਿਸਮ ਦੀਆਂ ਚੁਣੌਤੀਆਂ ਕਾਰਨ ਤਿੰਨ ਮਹੀਨਿਆਂ ਵਿੱਚ ਆਮ ਚੋਣਾਂ ਕਰਵਾਉਣ ਦੇ ਸਮਰੱਥ ਨਹੀਂ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -