12.4 C
Alba Iulia
Sunday, May 5, 2024

ਆਈਪੀਐੱਲ: ਚੇਨੱਈ ਨੇ ਆਰਸੀਬੀ ਨੂੰ 23 ਦੌੜਾਂ ਨਾਲ ਹਰਾਇਆ

Must Read


ਨਵੀਂ ਮੁੰਬਈ, 12 ਅਪਰੈਲ

ਸ਼ਿਵਮ ਦੂਬੇ ਤੇ ਰੌਬਿਨ ਉਥਾਪਾ ਦੀਆਂ ਹਮਲਾਵਰ ਪਾਰੀਆਂ ਦੀ ਬਦੌਲਤ ਚੇਨੱਈ ਸੁਪਰ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਅੱਜ ਰੌਇਲ ਚੈਲੰਜਰਜ਼ ਬੈਂਗਲੁਰੂ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਚੇਨੱਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ‘ਤੇ 216 ਦੌੜਾਂ ਬਣਾਈਆਂ। ਉਥਾਪਾ ਨੇ 50 ਗੇਂਦਾਂ ਵਿੱਚ ਚਾਰ ਚੌਕਿਆਂ ਤੇ ਨੌਂ ਛੱਕਿਆਂ ਦੀ ਮਦਦ ਨਾਲ 89 ਦੌੜਾਂ ਦਾ ਯੋਗਦਾਨ ਪਾਇਆ, ਜਦਕਿ ਦੂਬੇ 46 ਗੇਂਦਾਂ ‘ਤੇ 95 ਦੌੜਾਂ ਬਣਾ ਕੇ ਨਾਬਾਦ ਰਿਹਾ। ਉਸ ਨੇ ਆਪਣੀ ਪਾਰੀ ਦੌਰਾਨ ਪੰਜ ਚੌਕੇ ਅਤੇ ਅੱਠ ਛੱਕੇ ਜੜੇ। ਰੌਇਲ ਦੇ ਵਾਨਿਦੂ ਹਸਰੰਗਾ ਨੇ ਦੋ ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਆਰਸੀਬੀ ਦੀ ਟੀਮ ਨੌਂ ਵਿਕਟਾਂ ‘ਤੇ 193 ਦੌੜਾਂ ਹੀ ਬਣਾ ਸਕੀ। ਚੇਨੱਈ ਦੇ ਗੇਂਦਬਾਜ਼ ਮਾਹੀਸ਼ ਤੀਕਸ਼ਾਨਾ ਨੇ ਚਾਰ ਅਤੇ ਰਵਿੰਦਰ ਜਡੇਜਾ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ।

ਆਰਸੀਬੀ ਦੇ ਬੱਲੇਬਾਜ਼ ਨੂੰ ਆਊਟ ਕਰਨ ਮਗਰੋਂ ਖ਼ੁਸ਼ ਹੁੰਦਾ ਹੋਇਆ ਮਾਹੀਸ਼ ਤੀਕਸ਼ਾਨਾ । -ਫੋਟੋ: ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -