12.4 C
Alba Iulia
Thursday, March 28, 2024

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Must Read


ਬੇਅੰਤ ਸਿੰਘ ਸੰਧੂ

ਪੱਟੀ, 23 ਅਪਰੈਲ

ਇਥੋਂ ਦੀ ਸਾਂਸੀਆਂ ਬਸਤੀ ਨਜ਼ਦੀਕ ਖਾਲੀ ਪਲਾਟ ਦੀਆਂ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਗੁਰਪ੍ਰਤਾਪ ਸਿੰਘ ਭੋਲਾ (30)(ਮਿ੍ਤਕ) ਪੁੱਤਰ ਕੁਲਦੀਪ ਸਿੰਘ ਵਾਸੀ ਬਾਹਮਣੀ ਵਾਲਾ ਨੇ ਨਸ਼ੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਗੁਰਪ੍ਰਤਾਪ ਦੀ ਬਾਂਹ ਕੱਪੜੇ ਦੀ ਰੱਸੀ ਨਾਲ ਬੰਨੀ ਹੋਈ ਸੀ ਅਤੇ ਉਸ ਨਜ਼ਦੀਕ ਸਰਿੰਜ ਤੇ ਪਾਣੀ ਵਾਲੀ ਬੋਤਲ ਪਈ ਸੀ। ਕੁਝ ਲੋਕਾਂ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਉਨ੍ਹਾਂ ਉਕਤ ਨੌਜਵਾਨ ਨੂੰ ਟੀਕਾ ਲਾਉਣ ਬਾਅਦ ਤੜਫਦਿਆਂ ਦੇਖਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੇਰੁਜ਼ਗਾਰੀ ਕਾਰਨ ਗੁਰਪ੍ਰਤਾਪ ਨਸ਼ਾ ਕਰਨ ਲੱਗਿਆ ਸੀ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -