12.4 C
Alba Iulia
Monday, May 6, 2024

ਸ੍ਰੀਲੰਕਾ ਦੀਆਂ ਟਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ

Must Read


ਕੋਲੰਬੋ, 6 ਮਈ

ਸ੍ਰੀਲੰਕਾ ਵਿੱਚ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਅਤੇ ਸਰਕਾਰ ਦੇ ਅਸਤੀਫੇ ਦੀ ਮੰਗ ਲਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਭਰ ਵਿੱਚ ਹੜਤਾਲ ਕੀਤੀ। ਸੱਤਾਧਾਰੀ ਪਾਰਟੀ ਦਾ ਸਮਰਥਨ ਕਰਨ ਵਾਲੀਆਂ ਕੁੱਝ ਜਥੇਬੰਦੀਆਂ ਨੂੰ ਛੱਡ ਕੇ ਸਿਹਤ, ਡਾਕ, ਬੰਦਰਗਾਹ ਅਤੇ ਹੋਰ ਸਰਕਾਰੀ ਸੇਵਾਵਾਂ ਨਾਲ ਸਬੰਧਤ ਜ਼ਿਆਦਾਤਰ ਟਰੇਡ ਯੂਨੀਅਨਾਂ ਹੜਤਾਲ ਵਿੱਚ ਸ਼ਾਮਲ ਹੋਈਆਂ। ਦੇਸ਼ ਵਿੱਚ ਅੱਜ ਵਪਾਰਕ ਸਰਗਰਮੀਆਂ ਪੂਰੀ ਤਰ੍ਹਾਂ ਠੱਪ ਰਹੀਆਂ ਅਤੇ ਸੜਕਾਂ ‘ਤੇ ਵੀ ਸੁੰਨ ਪਸਰੀ ਰਹੀ।

ਜੁਆਇੰਟ ਟਰੇਡ ਯੂਨੀਅਨ ਐਕਸ਼ਨ ਗਰੁੱਪ ਦੇ ਆਗੂ ਰਵੀ ਕੁਮੁਦੇਸ਼ ਨੇ ਕਿਹਾ ਕਿ ਦੋ ਹਜ਼ਾਰ ਤੋਂ ਵੱਧ ਟਰੇਡ ਯੂਨੀਅਨਾਂ ਇਸ ਹੜਤਾਲ ਦਾ ਸਮਰਥਨ ਕਰ ਰਹੀਆਂ ਹਨ। ਉਂਜ ਉਹ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਅਤੇ ਸਰਕਾਰ ਨੇ ਜੇਕਰ ਅਸਤੀਫਾ ਨਾ ਦਿੱਤਾ ਤਾਂ ਉਹ 11 ਮਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਨਗੇ।

ਜਾਣਕਾਰੀ ਅਨੁਸਾਰ ਸੰਸਦ ਸਾਹਮਣੇ ਧਰਨਾ ਦੇਣ ਵਾਲੇ ਵਿਦਿਆਰਥੀਆਂ ‘ਤੇ ਵੀਰਵਾਰ ਰਾਤ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਪਰ ਫਿਰ ਵੀ ਉਹ ਧਰਨੇ ‘ਤੇ ਡਟੇ ਰਹੇ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਵਧ ਰਹੇ ਤਣਾਅ ਦੇ ਬਾਵਜੂਦ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਅਤੇ ਉਨ੍ਹਾਂ ਦੇ ਵੱਡੇ ਭਰਾ ਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਅਹੁਦਾ ਛੱਡਣ ਤੋਂ ਇਨਕਾਰ ਕਰ ਦਿੱਤਾ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -