12.4 C
Alba Iulia
Wednesday, May 8, 2024

ਮੂਸੇਵਾਲਾ ਕੇਸ : ਜੱਗੂ ਭਗਵਾਨਪੁਰੀਆ ਦਾ ਬਿਆਸ ਪੁਲੀਸ ਨੇ ਲਿਆ ਟਰਾਂਜ਼ਿਟ ਰਿਮਾਂਡ

Must Read


ਜੋਗਿੰਦਰ ਸਿੰਘ ਮਾਨ

ਮਾਨਸਾ, 11 ਜੁਲਾਈ

ਸਥਾਨਕ ਪੁਲੀਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਿਵਲ ਹਸਪਤਾਲ ਤੋਂ ਡਾਕਟਰੀ ਮੁਆਇਨਾ ਕਰਾਉਣ ਤੋਂ ਬਾਅਦ ਉਸ ਨੂੰ ਇਥੋਂ ਦੀ ਅਦਾਲਤ ਵਿਚ ਪੇਸ਼ zwnj;ਕੀਤਾ ਜਿਥੇ ਬਿਆਸ ਪੁਲੀਸ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ। ਮਾਨਸਾ ਅਦਾਲਤ ਨੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਦਿੰਦਿਆਂ ਉਸਨੂੰ ਅੱਜ ਸ਼ਾਮ ਛੇ ਵਜੇ ਤੱਕ ਬਿਆਸ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਉਸ ਉਤੇ ਸਿੱਧੂ ਮੂਸੇਵਾਲਾ zwnj;ਦੇ ਕਤਲ ਲਈ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਨੇ ਉਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕzwnj; ਦਿਨਾਂ ਟਰਾਂਜ਼ਿਟ ਰਿਮਾਂਡ ‘ਤੇ ਲਿਆ ਕੇ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ 7 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਸੀ ਅਤੇ ਬਾਅਦ ਵਿੱਚ ਮੁੜ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੰਜ ਦਿਨਾਂ ਦਾ ਰਿਮਾਂਡ ਲਿਆ ਸੀ, ਜੋ ਅੱਜ ਖਤਮ ਹੋਣ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -