12.4 C
Alba Iulia
Friday, July 12, 2024

ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਦਾ ਮਾਮਲਾ: ਸੁਪਰੀਮ ਕੋਰਟ ਨੇ ਸੁਰਜੇਵਾਲਾ ਨੂੰ ਹਾਈ ਕੋਰਟ ਜਾਣ ਲਈ ਕਿਹਾ

Must Read
ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਦਾ ਮਾਮਲਾ: ਸੁਪਰੀਮ ਕੋਰਟ ਨੇ ਸੁਰਜੇਵਾਲਾ ਨੂੰ ਹਾਈ ਕੋਰਟ ਜਾਣ ਲਈ ਕਿਹਾ


ਨਵੀਂ ਦਿੱਲੀ, 25 ਜੁਲਾਈ

ਸੁਪਰੀਮ ਕੋਰਟ ਨੇ ‘ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਵਾਲੇ ਚੋਣ ਕਾਨੂੰਨ (ਸੋਧ) ਐਕਟ 2021 ਨੂੰ ਚੁੁਣੌਤੀ ਦਿੰਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੂੰ ਸਮਰੱਥ ਹਾਈ ਕੋਰਟ ਦਾ ਰੁਖ਼ ਕਰਨ ਲਈ ਆਖ ਦਿੱਤਾ ਹੈ। ਜਸਟਿਸ ਡੀ.ਵਾਈ.ਚੰਦਰਚੂੜ ਤੇ ਜਸਟਿਸ ਏ.ਐੱਸ.ਬੋਪੰਨਾ ਦੇ ਬੈਂਚ ਨੇ ਸੁਰਜੇਵਾਲਾ ਦੇ ਵਕੀਲ ਨੂੰ ਕਿਹਾ ਕਿ ਉਨ੍ਹਾਂ ਸੁਪਰੀਮ ਕੋਰਟ ਆਉਣ ਦੀ ਥਾਂ ਪਹਿਲਾਂ ਹਾਈ ਕੋਰਟ ਵਿੱਚ ਪਹੁੰਚ ਕਿਉਂ ਨਹੀਂ ਕੀਤੀ। ਬੈਂਚ ਨੇ ਕਿਹਾ, ”ਤੁਸੀਂ ਦਿੱਲੀ ਹਾਈ ਕੋਰਟ ਕਿਉਂ ਨਹੀਂ ਗਏ। ਤੁਹਾਨੂੰ ਉਥੇ ਵੀ ਉਪਚਾਰ ਮਿਲਦਾ। ਤੁਸੀਂ ਚੋਣ ਕਾਨੂੰਨ (ਸੋਧ) ਐਕਟ 2021 ਦੀਆਂ ਧਾਰਾਵਾਂ 4 ਤੇ 5 ਨੂੰ ਚੁਣੌਤੀ ਦਿੱਤੀ ਹੈ। ਤੁਸੀਂ ਇਥੇ ਕਿਉਂ ਆੲੇ ਹੋ? ਤੁਸੀਂ ਦਿੱਲੀ ਹਾਈ ਕੋਰਟ ਜਾ ਸਕਦੇ ਸੀ।” -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -