12.4 C
Alba Iulia
Wednesday, January 17, 2024

ਕੋਰੋਨਾ ਸਮੇਂ ‘ਚ ਨੌਕਰੀਆਂ ਗੁਆਉਣ ਵਾਲੇ ESIC ਮੈਂਬਰਾਂ ਲਈ ਅਹਿਮ ਖ਼ਬਰ, ਇੰਝ ਮਿਲੇਗੀ ਤਿੰਨ ਮਹੀਨੇ ਦੀ ਤਨਖ਼ਾਹ

Must Read

ਨਾਲ ਹੀ ਈ-ਸ਼ਰਮ ਪੋਰਟਲ ਦੇ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਅਣਅਧਿਕਾਰਤ ਵਿਕਰੇਤਾਵਾਂ ਦੀਆਂ ਲਗਪਗ 400 ਸ਼੍ਰੇਣੀਆਂ ਬਣਾਈਆਂ ਗਈਆਂ ਹਨ ਅਤੇ ਕੋਈ ਵੀ ਵਿਕਰੇਤਾ ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦਾ ਹੈ।

ਨਵੀਂ ਦਿੱਲੀਕੇਂਦਰ ਸਰਕਾਰ ਕੋਰੋਨਾ ਦੌਰਾਨ ਨੌਕਰੀਆਂ ਗੁਆਉਣ ਵਾਲੇ ਕਰਮਚਾਰੀ ਰਾਜ ਬੀਮਾ ਨਿਗਮ (ESIC) ਦੇ ਮੈਂਬਰਾਂ ਨੂੰ ਤਿੰਨ ਮਹੀਨਿਆਂ ਦੀ ਤਨਖ਼ਾਹ ਦੇਵੇਗੀ। ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੁਪੇਂਦਰ ਯਾਦਵ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੰਤਰਾਲਾ ਕੋਰੋਨਾ ਕਾਰਨ ਆਪਣੀ ਜਾਨ ਗੁਆ ​​ਚੁੱਕੇ ESIC ਮੈਂਬਰਾਂ ਦੇ ਰਿਸ਼ਤੇਦਾਰਾਂ ਨੂੰ ਜੀਵਨ ਭਰ ਵਿੱਤੀ ਮਦਦ ਵੀ ਪ੍ਰਦਾਨ ਕਰੇਗਾ।

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਦਵ ਨੇ ਕਿਹਾ ਕਿ ਹਰੇਕ ਸੂਬੇ ਚ ਲੇਬਰ ਕੋਡ ਬਣਾਉਣ ਲਈ ਵੀ ਕੰਮ ਚੱਲ ਰਿਹਾ ਹੈ। ਨਵੇਂ ਕਿਰਤ ਕਾਨੂੰਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਬਹੁਤ ਸਾਰੇ ਸੂਬਿਆਂ ਨੇ ਆਪਣੇ ਕਾਨੂੰਨ ਬਣਾਏ ਹਨ। ਉਨ੍ਹਾਂ ਕਿਹਾ ਕਿ ਕਾਮਿਆਂ ਨਾਲ ਸਬੰਧਤ 29 ਕਿਰਤ ਕਾਨੂੰਨਾਂ ਨੂੰ ਚਾਰ ਕਿਰਤ ਕੋਡਾਂ ਨਾਲ ਬਦਲ ਦਿੱਤਾ ਗਿਆ ਹੈ।

 

ਨਾਲ ਹੀ ਈਸ਼ਰਮ ਪੋਰਟਲ ਦੇ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਅਣਅਧਿਕਾਰਤ ਵਿਕਰੇਤਾਵਾਂ ਦੀਆਂ ਲਗਪਗ 400 ਸ਼੍ਰੇਣੀਆਂ ਬਣਾਈਆਂ ਗਈਆਂ ਹਨ ਅਤੇ ਕੋਈ ਵੀ ਵਿਕਰੇਤਾ ਪੋਰਟਲ ਤੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ 38 ਕਰੋੜ ਕਾਮਿਆਂ ਨੂੰ ਅਸੰਗਠਿਤ ਖੇਤਰ ਵਿੱਚ ਰਜਿਸਟਰਡ ਕਰਨ ਦਾ ਹੈਜਿਸ ਵਿੱਚ ਨਿਰਮਾਣ ਖੇਤਰਪ੍ਰਵਾਸੀ ਕਰਮਚਾਰੀਸੜਕ ਵਿਕਰੇਤਾ ਅਤੇ ਘਰੇਲੂ ਕਾਮੇ ਸ਼ਾਮਲ ਹਨ।

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -