12.4 C
Alba Iulia
Saturday, May 18, 2024

ਯੂਪੀ: ਦਲਿਤ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿੱਚ ਦੋ ਨਾਮਜ਼ਦ

Must Read


ਮੁਜ਼ੱਫਰਨਗਰ (ਯੂਪੀ), 20 ਅਗਸਤ

ਦਲਿਤ ਨੌਜਵਾਨ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ ਤਾਜਪੁਰ ਪਿੰਡ ਦੇ ਮੁਖੀ ਸ਼ਕਤੀ ਮੋਹਨ ਗੁਰਜਰ ਅਤੇ ਰੇਤਾ ਨਾਗਲਾ ਪਿੰਡ ਦੇ ਸਾਬਕਾ ਮੁਖੀ ਗੇਜ ਸਿੰਘ ਨੇ ਦਲਿਤ ਨੌਜਵਾਨ ਦਿਨੇਸ਼ ਕੁਮਾਰ (27) ਦੀ ਜੁੱਤਿਆਂ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਐੱਸਪੀ (ਸ਼ਹਿਰੀ) ਅਰਪਿਤ ਵਿਜੈਵਰਗੀਯ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਆਈਪੀਸੀ ਅਤੇ ਐੱਸਸੀ/ਐੱਸਟੀ ‘ਤੇ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਕਤੀ ਮੋਹਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂਕਿ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਖ਼ਿਲਾਫ਼ ਭੀਮ ਆਰਮੀ ਦੇ ਕਾਰਕੁਨਾਂ ਨੇ ਦਲਿਤ ਭਾਈਚਾਰ ਨੂੰ ਨਾਲ ਲੈ ਕੇ ਛੱਪਰ ਥਾਣੇ ਅੱਗੇ ਧਰਨਾ ਦਿੱਤਾ ਸੀ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -