12.4 C
Alba Iulia
Wednesday, May 8, 2024

ਫਿਲਮ ਦੀ ਸ਼ੂਟਿੰਗ ਲਈ ਅਰਜੁਨ ਅਤੇ ਭੂਮੀ ਲੰਡਨ ਰਵਾਨਾ

Must Read


ਮੁੰਬਈ: ਅਦਾਕਾਰ ਅਰਜੁਨ ਕਪੂਰ ਅਤੇ ਭੂਮੀ ਪੇਡਨੇਕਰ ਨੇ ਹਾਲ ਹੀ ਵਿੱਚ ਆਪਣੀ ਫਿਲਮ ‘ਦਿ ਲੇਡੀਕਿੱਲਰ’ ਦੀ ਸ਼ੂੁਟਿੰਗ ਮੁਕੰਮਲ ਕੀਤੀ ਹੈ। ਇਸ ਮਗਰੋਂ ਉਨ੍ਹਾਂ ਦੋਵਾਂ ਨੇ ਇਕੱਠਿਆਂ ਹੀ ਅਗਲੀ ਫਿਲਮ ਵੀ ਸਾਈਨ ਕੀਤੀ ਹੈ। ਇਸ ਫਿਲਮ ਦੀ ਸ਼ੂਟਿੰਗ ਲਈ ਦੋਵੇਂ ਕਲਾਕਾਰ ਇੰਗਲੈਂਡ ਰਵਾਨਾ ਹੋ ਗਏ ਹਨ। ਇਸ ਰੋਮਾਂਟਿਕ ਕਾਮੇਡੀ ਫਿਲਮ ਵਿੱਚ ਦੋਵੇਂ ਅਦਾਕਾਰ ਮਨੋਰੰਜਨ ਭਰਪੂਰ ਅੰਦਾਜ਼ ਵਿੱਚ ਨਜ਼ਰ ਆਉਣਗੇ। ਸੂਤਰਾਂ ਅਨੁਸਾਰ ਇਸ ਫਿਲਮ ਦਾ ਨਿਰਦੇਸ਼ਨ ਮੁਦੱਸਰ ਅਜ਼ੀਜ਼ ਵੱਲੋਂ ਕੀਤਾ ਜਾਵੇਗਾ। ਅਰਜੁਨ ਅਤੇ ਭੂਮੀ ਦੀ ਇਸ ਫਿਲਮ ਦੀ ਸ਼ੂਟਿੰਗ ਲੰਡਨ ਅਤੇ ਇਸ ਦੇ ਆਸਪਾਸ ਦੇ ਇਲਾਕੇ ‘ਚ ਕੀਤੀ ਜਾਵੇਗੀ ਜੋ ਕਿ ਕਰੀਬ 30 ਦਿਨ ਚੱਲੇਗੀ। ਇਸ ਤੋਂ ਇਲਾਵਾ ਫਿਲਮ ਦੇ ਕੁਝ ਹਿੱਸਾ ਮੁੰਬਈ ਸਣੇ ਭਾਰਤ ਦੇ ਕੁਝ ਹੋਰ ਸ਼ਹਿਰਾਂ ਵਿੱਚ ਵੀ ਸ਼ੂਟ ਕੀਤਾ ਜਾਵੇਗਾ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -