12.4 C
Alba Iulia
Saturday, May 18, 2024

ਚਾਕਲੇਟ ਚੋਰੀ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਵਿਦਿਆਰਥਣ ਵੱਲੋਂ ਖੁਦਕੁਸ਼ੀ

Must Read


ਅਲੀਪੁਰਦੁਆਰ, 31 ਅਕਤੂਬਰ

ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ ਇੱਕ ਸ਼ਾਪਿੰਗ ਮਾਲ ਵਿੱਚੋਂ ਚਾਕਲੇਟ ਚੋਰੀ ਕਰਨ ਦੀ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਇੱਕ ਵਿਦਿਆਰਥਣ ਨੇ ਕਥਿਤ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਅੱਜ ਦੱਸਿਆ ਕਿ ਉਸ ਦੀ ਲਾਸ਼ ਜੈਗਾਓਂ ਥਾਣੇ ਖੇਤਰ ਅਧੀਨ ਪੈਂਦੇ ਸੁਭਾਸ਼ ਪੱਲੀ ਵਿੱਚ ਘਰ ਵਿੱਚ ਲਟਕਦੀ ਮਿਲੀ। ਉਹ ਬੀਏ ਦੀ ਤੀਜੇ ਸਾਲ ਦੀ ਵਿਦਿਆਰਥਣ ਸੀ। ਜੈਗਾਓਂ ਥਾਣੇ ਦੇ ਇੰਚਾਰਜ ਪ੍ਰਾਬੀਰ ਦੱਤ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਕਿਹਾ ਕਿ ਉਹ 29 ਸਤੰਬਰ ਨੂੰ ਆਪਣੀ ਭੈਣ ਨਾਲ ਸ਼ਾਪਿੰਗ ਮਾਲ ਗਈ ਸੀ। ਉਹ ਕਥਿਤ ਚਾਕਲੇਟ ਚੋਰੀ ਕਰਦਿਆਂ ਫੜੀ ਗਈ। ਉਸ ਨੇ ਚਾਕਲੇਟ ਦੇ ਪੈਸੇ ਦੇ ਦਿੱਤੇ ਅਤੇ ਮੁਆਫ਼ੀ ਵੀ ਮੰਗ ਲਈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਉਧਰ, ਇਸ ਘਟਨਾ ਮਗਰੋਂ ਸਥਾਨਕ ਲੋਕਾਂ ਨੇ ਸ਼ਾਪਿੰਗ ਮਾਲ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। –ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -