12.4 C
Alba Iulia
Monday, May 13, 2024

ਜੈਕਲਿਨ ਖ਼ਿਲਾਫ਼ ਕੇਸ ਦੀ ਸੁਣਵਾਈ ਹਫਤੇ ਲਈ ਟਲੀ

Must Read


ਨਵੀਂ ਦਿੱਲੀ, 12 ਦਸੰਬਰ

200 ਕਰੋੜ ਦੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਤੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਕੇਸ ਦੀ ਸੁਣਵਾਈ ਨੂੰ ਇਕ ਹਫਤੇ ਲਈ ਟਾਲ ਦਿੱਤਾ ਹੈ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਕੇਸ ਦੀ ਸੁਣਵਾਈ 20 ਦਸੰਬਰ ਤਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜੈਕਲਿਨ ਦੇ ਵਕੀਲ ਨੇ ਅੱਜ ਅਦਾਲਤ ਦੇ ਧਿਆਨ ‘ਚ ਲਿਆਂਦਾ ਕਿ ਅਦਾਕਾਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਤੇ ਜਾਣ ਵਾਲੇ ਦੋਸ਼ ਪੱਤਰ ਅਤੇ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਅਜੇ ਨਹੀਂ ਮਿਲੀਆਂ ਹਨ। ਇਸ ਕੇਸ ਦੀ ਸੁਣਵਾਈ ਦੌਰਾਨ ਜੈਕਲਿਨ ਅੱਜ ਅਦਾਲਤ ਵਿੱਚ ਪੇਸ਼ ਹੋਈ। ਅਦਾਲਤ ਨੇ ਉਸ ਨੂੰ 15 ਨਵੰਬਰ ਨੂੰ ਰੈਗੂਲਰ ਜ਼ਮਾਨਤ ਦਿੱਤੀ ਸੀ। ਫਿਲਹਾਲ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -