12.4 C
Alba Iulia
Monday, May 20, 2024

ਯੂਪੀ ਦੇ ਪ੍ਰਤਾਪਗੜ੍ਹ ਵਿੱਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਜੋੜੇ ਦੀਆਂ ਲਾਸ਼ਾਂ

Must Read


ਪ੍ਰਤਾਪਗੜ੍ਹ (ਉੱਤਰ ਪ੍ਰਦੇਸ਼), 27 ਦਸੰਬਰ

ਇਥੋਂ ਕਰੀਬ 30 ਕਿਲੋਮੀਟਰ ਦੂਰ ਜੇਠਵਾੜਾ ਥਾਣੇ ਅਧੀਨ ਪੈਂਦੇ ਇੱਕ ਪਿੰਡ ਵਿੱਚ ਨੌਜਵਾਨ ਜੋੜੇ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ। ਜੇਠਵਾੜਾ ਥਾਣੇ ਦੇ ਐਸਐਚਓ ਅਭਿਸ਼ੇਕ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ 19 ਸਾਲ ਜਦਕਿ ਲੜਕੀ ਦੀ ਉਮਰ 18 ਸਾਲ ਸੀ। ਦੋਵੇਂ ਇੱਕੋ ਜਾਤ ਨਾਲ ਸਬੰਧਤ ਸਨ। ਇਹ ਪ੍ਰੇਮ ਸਬੰਧਾਂ ਦਾ ਮਾਮਲਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ ਹੈ। ਉਧਰ, ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਮੰਡਾ ਕੁੜੀ ਦੇ ਆਪਸ ਵਿੱਚ ਸਬੰਧ ਸਨ ਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਹੱਤਿਆ ਕਰਕੇ ਲਾਸਾਂ ਨੂੰ ਦਰੱਖਤ ਨਾਲ ਟੰਗਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। –ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -