ਨਵੀਂ ਦਿੱਲੀ, 6 ਜਨਵਰੀ
ਅਸਾਮ ਅਤੇ ਮੇਘਾਲਿਆ ਦੀਆਂ ਸਰਕਾਰਾਂ ਨੇ ਆਪਣੇ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਦੋਵਾਂ ਰਾਜਾਂ ਦਰਮਿਆਨ ਅੰਤਰ-ਰਾਜੀ ਸਮਝੌਤੇ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੇ ਮੇਘਾਲਿਆ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਅੱਜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਦੋਵਾਂ ਰਾਜਾਂ ਦਰਮਿਆਨ ਅੰਤਰ-ਰਾਜੀ ਸਮਝੌਤੇ ‘ਤੇ ਅਸਾਮ ਅਤੇ ਮੇਘਾਲਿਆ ਦੇ ਮੁੱਖ ਮੰਤਰੀਆਂ ਨੇ ਹਸਤਾਖਰ ਕੀਤੇ ਸਨ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਦਾਇਰ ਅਰਜ਼ੀ ਦਾ ਨੋਟਿਸ ਲਿਆ।