12.4 C
Alba Iulia
Sunday, May 12, 2024

ਏਅਰ ਇੰਡੀਆ ਬਦਸਲੂਕੀ ਮਾਮਲਾ: ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਮਿਲੀ

Must Read


ਨਵੀਂ ਦਿੱਲੀ, 31 ਜਨਵਰੀ

ਦਿੱਲੀ ਦੀ ਇੱਕ ਅਦਾਲਤ ਨੇ ਏਅਰ ਇੰਡੀਆ ਦੀ ਨਿਉੂਯਾਰਕ-ਨਵੀਂ ਦਿੱਲੀ ਉਡਾਣ ਵਿੱਚ ਮਹਿਲਾ ਯਾਤਰੀ ‘ਤੇ ਪਿਸ਼ਾਬ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ ਅੱਜ ਉਸ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਮੁਲਜ਼ਮ ਮਿਸ਼ਰਾ ਨੇ ਇੱਕ ਮੈਜਿਸਟਰੇਟੀ ਅਦਾਲਤ ਵੱਲੋਂ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਹੁਕਮਾਂ ਖ਼ਿਲਾਫ਼ ਅਪੀਲ ਦਾਇਰ ਕੀਤੀ ਸੀ ਜਿਸ ‘ਤੇ ਸੁਣਵਾਈ ਕਰਦਿਆਂ ਅੱਜ ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਦੱਸਣਯੋਗ ਹੈ ਕਿ ਸ਼ੰਕਰ ਮਿਸ਼ਰਾ ‘ਤੇ ਲੰਘੇ ਵਰ੍ਹੇ 26 ਨਵੰਬਰ ਨੂੰ ਏਅਰ ਇੰਡੀਆ ਦੀ ਇੱਕ ਉਡਾਣ ‘ਚ ਵਿੱਚ ਸਾਥੀ 70 ਵਰ੍ਹਿਆਂ ਮਹਿਲਾ ਯਾਤਰੀ ‘ਤੇ ਪਿਸ਼ਾਬ ਕਰਨ ਦਾ ਦੋਸ਼ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -