12.4 C
Alba Iulia
Wednesday, July 10, 2024

ਪਾਕਿਸਤਾਨ ’ਚ ਹੋਲੀ ਮਨਾ ਰਹੇ ਵਿਦਿਆਰਥੀਆਂ ਦੀ ਕੁੱਟਮਾਰ

Must Read


ਇਸਲਾਮਾਬਾਦ, 7 ਮਾਰਚ

ਇਥੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿੱਚ ਹੋਲੀ ਮਨਾ ਰਹੇ ਹਿੰਦੂ ਵਿਦਿਆਰਥੀਆਂ ‘ਤੇ ਇਸਲਾਮੀ ਜਮੀਅਤ ਤੁਲਬਾ (ਆਈਜੇਟੀ) ਦੇ ਕਾਰਕੁਨਾਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰਨ ਕਾਰਨ ਘੱਟੋ ਘੱਟ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ‘ਤੇ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿਚ ਦਿਖਾਇਆ ਗਿਆ ਹੈ ਕਿ ਵਿਦਿਆਰਥੀਆਂ ਨੂੰ ਹੋਲੀ ਮਨਾਉਣ ਲਈ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਵੀ ਆਈਜੇਟੀ ਵੱਲੋਂ ਹਿੰਦੂ ਭਾਈਚਾਰਿਆਂ ‘ਤੇ ਹਮਲੇ ਕੀਤੇ ਜਾ ਰਹੇ ਹਨ। ਹਮਲਾਵਰ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਕੋਲ ਦਰਖਾਸਤ ਦਿੱਤੀ ਗਈ ਸੀ। ਡਾਅਨ ਦੀ ਰਿਪੋਰਟ ਮੁਤਾਬਕ ਕੁਝ ਹੋਰ ਵੀਡੀਓਜ਼ ਵਿੱਚ ਇਹ ਵੀ ਦਿਖਾਇਆ ਗਿਆ ਹੈ ਕਿ ਸੁਰੱਖਿਆ ਗਾਰਡ ਡੰਡੇ ਲੈ ਕੇ ਵਿਦਿਆਰਥੀਆਂ ਨੂੰ ਕੁੱਟ ਰਹੇ ਸਨ ਅਤੇ ਉਹ ਮੌਕੇ ਤੋਂ ਭੱਜ ਰਹੇ ਸਨ। ਘਟਨਾ ਬਾਰੇ ਗੱਲ ਕਰਦਿਆਂ ਸਿੰਧ ਕੌਂਸਲ ਦੇ ਜਨਰਲ ਸਕੱਤਰ ਕਾਸ਼ਿਫ਼ ਬਰੋਹੀ ਨੇ ਦੱਸਿਆ ਕਿ ਹਿੰਦੂ ਭਾਈਚਾਰੇ ਦੇ ਮੈਂਬਰਾਂ ਅਤੇ ਕੌਂਸਲ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਇਜਾਜ਼ਤ ਲੈ ਕੇ ਹੋਲੀ ਮਨਾਈ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਆਪਣੇ ਫੇਸਬੁੱਕ ਪੇਜ ‘ਤੇ ਹੋਲੀ ਮਨਾਉਣ ਦੇ ਸੱਦੇ ਪੋਸਟ ਕੀਤੇ ਜਾਣ ਤੋਂ ਬਾਅਦ ਆਈਜੇਟੀ ਕਾਰਕੁਨਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -