12.4 C
Alba Iulia
Sunday, May 19, 2024

ਭੋਜਪੁਰੀ ਅਦਾਕਾਰਾ ਅਕਾਂਕਸ਼ਾ ਦੂਬੇ ਦੀ ਭੇਤ-ਭਰੀ ਹਾਲਤ ’ਚ ਮੌਤ

Must Read


ਵਾਰਾਣਸੀ, 26 ਮਾਰਚ

ਪੁਲੀਸ ਨੂੰ ਭੋਜਪੁਰੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਅਕਾਂਕਸ਼ਾ ਦੂਬੇ ਦੀ ਲਾਸ਼ ਭੇਤ-ਭਰੀ ਹਾਲਤ ਵਿੱਚ ਹੋਟਲ ਦੇ ਇੱਕ ਕਮਰੇ ਵਿੱਚੋਂ ਬਰਾਮਦ ਹੋਈ ਹੈ। ਹੋਟਲ ਸਟਾਫ ਅਨੁਸਾਰ 25 ਸਾਲਾ ਅਦਾਕਾਰਾ ਦੀ ਲਾਸ਼ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ ਅਤੇ ਉਨ੍ਹਾਂ ਇਸ ਸਬੰਧੀ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੀ ਵਸਨੀਕ ਅਕਾਂਕਸ਼ਾ ਇੱਕ ਫਿਲਮ ਦੀ ਸ਼ੂਟਿੰਗ ਲਈ ਵਾਰਾਣਸੀ ਆਈ ਸੀ ਅਤੇ ਸਾਰਨਾਥ ਪੁਲੀਸ ਥਾਣੇ ਅਧੀਨ ਪੈਂਦੇ ਇਲਾਕੇ ਦੇ ਇੱਕ ਹੋਟਲ ਵਿੱਚ ਰਹਿ ਰਹੀ ਸੀ। ਜਦੋਂ ਅੱਜ ਸਵੇਰੇ ਦੇਰ ਤੱਕ ਦੂਬੇ ਕਮਰੇ ਤੋਂ ਬਾਹਰ ਨਾ ਆਈ ਤਾਂ ਹੋਟਲ ਸਟਾਫ ਨੇ ਉਸ ਦੇ ਸਹਿ-ਕਰਮੀਆਂ ਦੀ ਮੌਜੂਦਗੀ ਵਿੱਚ ਦਰਵਾਜ਼ਾ ਖੋਲ੍ਹਿਆ ਤਾਂ ਅਦਾਕਾਰਾ ਦੀ ਮੌਤ ਬਾਰੇ ਪਤਾ ਲੱਗਿਆ। ਏਸੀਪੀ ਗਿਆਨ ਪ੍ਰਕਾਸ਼ ਰਾਏ ਨੇ ਦੱਸਿਆ, ”ਅਦਾਕਾਰਾ ਦਾ ਪਰਿਵਾਰ ਮੁੰਬਈ ਰਹਿੰਦਾ ਹੈ। ਉਨ੍ਹਾਂ ਨੂੰ ਘਟਨਾ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਉਸ ਦੇ ਕਮਰੇ ਵਿੱਚੋਂ ਕੋਈ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਖੁਦਕੁਸ਼ੀ ਦਾ ਜਾਪ ਰਿਹਾ ਹੈ।” ਵਾਰਾਣਸੀ ਦੇ ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਦਾਕਾਰਾ ਦੀ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -