12.4 C
Alba Iulia
Sunday, September 24, 2023

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

Must Read


ਟੋਰਾਂਟੋ, 28 ਮਾਰਚ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇਕ ਯੂਨੀਵਰਸਿਟੀ ਕੈਂਪਸ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਖਾਲਿਸਤਾਨ ਪੱਖੀਆਂ ਨੇ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਸੀ। ਮਹੀਨੇ ਵਿਚ ਵਾਪਰੀ ਇਹ ਅਜਿਹੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਬਰਨਬੀ ਕੈਂਪਸ ਦੇ ਪੀਸ ਸਕੁਏਅਰ ‘ਚ ਸਥਿਤ ਬੁੱਤ ਦਾ ਨੁਕਸਾਨ ਕੀਤਾ ਗਿਆ ਹੈ। ਵੈਨਕੂਵਰ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਕੈਨੇਡੀਅਨ ਅਥਾਰਿਟੀ ਨੂੰ ਮਾਮਲੇ ਦੀ ਜਾਂਚ ਦੀ ਬੇਨਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ 23 ਮਾਰਚ ਨੂੰ ਕੈਨੇਡਾ ਦੇ ਓਂਟਾਰੀਓ ਰਾਜ ਦੇ ਹੈਮਿਲਟਨ ਕਸਬੇ ਦੇ ਸਿਟੀ ਹਾਲ ਲਾਗੇ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਉਤੇ ਸਪਰੇਅ ਪੇਂਟ ਕਰ ਕੇ ਇਸ ਨੂੰ ਖਰਾਬ ਕੀਤਾ ਗਿਆ ਸੀ। ਪਿਛਲੇ ਸਾਲ ਜੁਲਾਈ ਵਿਚ ਰਿਚਮੰਡ ਹਿੱਲ ਦੇ ਵਿਸ਼ਣੂ ਮੰਦਰ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ ਕੀਤੀ ਗਈ ਸੀ। ਕੌਂਸਲੇਟ ਜਨਰਲ ਨੇ ਇਸ ਦੀ ਵੀ ਆਲੋਚਨਾ ਕੀਤੀ ਸੀ। ਕੈਨੇਡਾ ਵਿਚ ਪਿਛਲੇ ਕੁਝ ਸਮੇਂ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਵਧ ਗਈਆਂ ਹਨ। ਕੱਟੜਵਾਦੀਆਂ ਵੱਲੋਂ ਮਿਸੀਸਾਗਾ ਸਥਿਤ ਰਾਮ ਮੰਦਰ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ। -ਪੀਟੀਆਈ



News Source link

- Advertisement -
- Advertisement -
Latest News
- Advertisement -

More Articles Like This

- Advertisement -