12.4 C
Alba Iulia
Sunday, September 24, 2023

ਮੱਧ ਪ੍ਰਦੇਸ਼: 70 ਸਾਲਾ ਵਿਅਕਤੀ ਨੇ 6 ਤੇ 8 ਸਾਲ ਦੀਆਂ ਭੈਣਾਂ ਨਾਲ ਜਬਰ ਜਨਾਹ ਕੀਤਾ, ਮੁਲਜ਼ਮ ਗ੍ਰਿਫ਼ਤਾਰ

Must Read


ਜਬਲਪੁਰ, 7 ਅਪਰੈਲ

ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ 70 ਸਾਲਾ ਵਿਅਕਤੀ ਨੇ ਚਾਕਲੇਟ ਦੇਣ ਦਾ ਝਾਂਸਾ ਦੇ ਕੇ ਦੋ ਨਾਬਾਲਗ ਭੈਣਾਂ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ ਮੰਗਲਵਾਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਤੋਂ 45 ਕਿਲੋਮੀਟਰ ਦੂਰ ਸਥਿਤ ਕਟੰਗੀ ਕਸਬੇ ਵਿੱਚ ਵਾਪਰੀ। ਪੀੜਤਾਂ ਦੀ ਉਮਰ ਛੇ ਅਤੇ ਅੱਠ ਸਾਲ ਹੈ। ਵਧੀਕ ਪੁਲਿਸ ਸੁਪਰਡੈਂਟ (ਦਿਹਾਤੀ) ਸ਼ਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਦੋ ਭੈਣਾਂ ਨੂੰ ਉਸ ਦੇ ਘਰ ਦੇ ਨੇੜੇ ਖੇਡਦਿਆਂ ਦੇਖਿਆ ਅਤੇ ਉਨ੍ਹਾਂ ਨੂੰ ਚਾਕਲੇਟ ਦਾ ਲਾਲਚ ਦੇ ਕੇ ਆਪਣੇ ਘਰ ਲੈ ਗਿਆ। ਉਨ੍ਹਾਂ ਨੂੰ ਘਰ ਲੈ ਜਾਣ ਤੋਂ ਬਾਅਦ ਉਨ੍ਹਾਂ ਨਾਲ ਬਲਾਤਕਾਰ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਕਾਫੀ ਦੇਰ ਤੱਕ ਲੜਕੀਆਂ ਘਰ ਵਾਪਸ ਨਹੀਂ ਆਈਆਂ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਭਾਲ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਬਜ਼ੁਰਗ ਦੇ ਘਰ ਨਾਬਾਲਗ ਭੈਣਾਂ ਲੱਭੀਆਂ। ਬੱਚੀਆਂ ਦੀ ਹਾਲਤ ਦੇਖ ਕੇ ਪੀੜਤ ਪਰਿਵਾਰ ਨੇ ਪੁਲੀਸ ਕੋਲ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।



News Source link

- Advertisement -
- Advertisement -
Latest News
- Advertisement -

More Articles Like This

- Advertisement -