ਨਵੀਂ ਦਿੱਲੀ, 23 ਮਈ
ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਕਥਿਤ ਝੁੂਠਾ ਚੋਣ ਹਲਫ਼ਨਾਮਾ ਦਾਖਲ ਕਰਨ ਅਤੇ ਟੈਕਸ ਚੋਰੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਸ਼ਰਵਨ ਕੁਮਾਰ ਯਾਦਵ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਲਿਖ ਕੇ ਕ੍ਰਿਸ਼ਨਾਨਗਰ ਤੋਂ ਸੰਸਦ ਮੈਂਬਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਯਾਦਵ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਸਿੱਧੇ ਕਰਾਂ ਬਾਰੇ ਕੇਂਦਰੀ ਬੋਰਡ (ਸੀਬੀਡੀਟੀ) ਨੂੰ ਵੀ ਸ਼ਿਕਾਇਤ ਦਰਜ ਕਰਵਾਈ ਹੈ। ਯਾਦਵ ਨੇ ਦਾਅਵਾ ਕੀਤਾ ਕਿ ਉਸ ਨੂੰ ਮੋਇਤਰਾ ਵੱਲੋਂ ਕੀਤੀਆਂ ”ਕੁਝ ਬੇਨਿਯਮੀਆਂ ਦਾ ਪਤਾ ਲੱਗਿਆ ਹੈ।” ਸ਼ਿਕਾਇਤਕਰਤਾ ਨੇ ਮੋਇਤਰਾ ਵੱਲੋਂ 2019 ‘ਚ ਦਾਖਲ ਚੋਣ ਹਲਫ਼ਨਾਮੇ ‘ਚ ਸੋਸ਼ਲ ਮੀਡੀਆ ਖਾਤਿਆਂ ਦਾ ਖੁਲਾਸਾ ਨਾ ਕਰਨ ਦਾ ਦੋਸ਼ ਵੀ ਲਾਇਆ ਹੈ। ਦੂਜੇ ਪਾਸੇ ਹਾਲੇ ਤੱਕ ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਇਸ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ ਹੈ। -ਪੀਟੀਆਈ