ਨਵੀਂ ਦਿੱਲੀ, 24 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਸਰਕਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਪਰ ਪਾਰਟੀਆਂ ਨੂੰ ਆਪਣੇ ਵਿਵੇਕ ਮੁਤਾਬਕ ਫ਼ੈਸਲਾ ਲੈਣ ਦਾ ਅਧਿਕਾਰ ਹੈ। ਇਸ ਦੌਰਾਨ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ।