ਬਲਰਾਮਪੁਰ, 26 ਮਈ
ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵੇਰਵੇ ਸਾਂਝੇ ਕੀਤੇ ਬਿਨਾਂ ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਅੰਦੋਲਨ ਦਿੱਲੀ ਤੋਂ ਪੰਜਾਬ ਅਤੇ ਖਾਲਿਸਤਾਨ ਵੱਲ ਜਾ ਰਿਹਾ ਹੈ। ਉਸ ਨੇ ਕਿਹਾ ਕਿ ਬਜਰੰਗ ਪੂਨੀਆ ਕਿਸੇ ਹੋਰ ਦੀ ਬੋਲੀ ਬੋਲ ਰਿਹਾ ਹੈ। -ਪੀਟੀਆਈ