12.4 C
Alba Iulia
Wednesday, January 17, 2024

ਕਾਂਗਰਸ ਨੂੰ ਕਰਨਾਟਕ ’ਚ 136 ਸੀਟਾਂ ਮਿਲੀਆਂ ਤੇ ਮੱਧ ਪ੍ਰਦੇਸ਼ ’ਚ 150 ਜਿੱਤਾਂਗੇ: ਰਾਹੁਲ

Must Read


ਨਵੀਂ ਦਿੱਲੀ, 29 ਮਈ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਵੀ ਆਪਣਾ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਏਗੀ। ਉਨ੍ਹਾਂ ਕਿਹਾ ਕਿ ਕਰਨਾਟਕ ‘ਚ ਪਾਰਟੀ ਨੂੰ 136 ਸੀਟਾਂ ਮਿਲੀਆਂ ਸਨ ਤੇ ਮੱਧ ਪ੍ਰਦੇਸ਼ ‘ਚ 150 ਸੀਟਾਂ ਹਾਸਲ ਕਰੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਸਾਲ ਦੇ ਅੰਤ ‘ਚ ਹੋਣ ਵਾਲੀਆਂ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਸੂਬਾ ਇਕਾਈ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ। ਇਸ ਮੀਟਿੰਗ ਵਿੱਚ ਰਾਹੁਲ ਗਾਂਧੀ ਅਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਸਾਡੀ ਲੰਬੀ ਗੱਲਬਾਤ ਹੋਈ। ਸਾਡਾ ਅੰਦਰੂਨੀ ਮੁਲਾਂਕਣ ਇਹ ਹੈ ਕਿ ਅਸੀਂ ਮੱਧ ਪ੍ਰਦੇਸ਼ ਵਿੱਚ 150 ਸੀਟਾਂ ਜਿੱਤ ਰਹੇ ਹਾਂ।’ ਇਹ ਪੁੱਛਣ ‘ਤੇ ਕੀ ਕਮਲਨਾਥ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਤਾਂ ਸ੍ਰੀ ਰਾਹੁਲ ਗਾਂਧੀ ਨੇ ਸਿਰਫ ਇੰਨਾ ਹੀ ਕਿਹਾ, ‘ਅਸੀਂ 150 ਸੀਟਾਂ ਜਿੱਤ ਰਹੇ ਹਾਂ।’



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -