ਰਾਜੋਆਣਾ ਪਟੀਸ਼ਨ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ SGPC ਤੇ DSGMC ਨੂੰ ਪੱਤਰ ਜਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ 28 ਸਾਲਾਂ ਤੋਂ ਜੇਲ੍ਹ ‘ਚ ਨਜ਼ਰਬੰਦ ਅਤੇ 17 ਸਾਲਾਂ ਤੋਂ ਮਹਿਜ 8 ਫੁੱਟ ਦੀ ਫਾਂਸੀ ਦੀ ਚੱਕੀ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸੰਬੰਧੀ ਪਟੀਸ਼ਨ ‘ਤੇ ਜਲਦ ਫ਼ੈਸਲਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਪੈਰਵਾਈ ਕਰਨ ਸੰਬੰਧੀ ਲਿਖਤੀ ਆਦੇਸ਼ ਪੱਤਰ ਜਾਰੀ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ‘ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭੇਜੇ ਪੱਤਰ ਵਿਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਲ 2012 ਵਿਚ ਸ਼੍ਰੋਮਣੀ ਕਮੇਟੀ ਵਲੋਂ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸੰਬੰਧੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ‘ਤੇ 11 ਸਾਲ ਬੀਤ ਜਾਣ ‘ਤੇ ਵੀ ਕੋਈ ਫ਼ੈਸਲਾ ਅਮਲ ਵਿਚ ਨਹੀਂ ਆਇਆ। ਇਸ ਦੇ ਕਾਰਨ ਜਿੱਥੇ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਉੱਥੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜ ਰਹੀ ਹੈ।
The post ਰਾਜੋਆਣਾ ਪਟੀਸ਼ਨ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ SGPC ਤੇ DSGMC ਨੂੰ ਪੱਤਰ ਜਾਰੀ first appeared on Ontario Punjabi News.