SGPC ਪ੍ਰਧਾਨ ਧਾਮੀ ਨੇ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜੇਲ੍ਹ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਰਾਜੋਆਣਾ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜ਼ਿੱਦ ਰਹੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੰਜ ਦਸੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਜੇ ਚਾਰ ਦਸੰਬਰ ਤੱਕ ਇਹ ਪਟੀਸ਼ਨ ਵਾਪਸ ਨਾ ਲਈ ਤਾਂ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।
ਇਸ ਕਾਰਨ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ, ਜਿਸ ਸਬੰਧੀ ਹੀ ਫਾਂਸੀ ਤੋਂ ਦੋ ਦਿਨ ਪਹਿਲਾਂ ਰਾਸ਼ਟਰਪਤੀ ਵੱਲੋਂ ਫਾਂਸੀ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ ਸੀ। ਰਾਜੋਆਣਾ ਦਾ ਕਹਿਣਾ ਹੈ ਕਿ 12 ਸਾਲਾਂ ਤੋਂ ਉਸ ਦੀ ਇਸ ਪਟੀਸ਼ਨ ‘ਤੇ ਕੋਈ ਵੀ ਫੈਸਲਾ ਨਹੀਂ ਹੋਇਆ।
The post SGPC ਪ੍ਰਧਾਨ ਧਾਮੀ ਨੇ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਕੀਤੀ ਮੁਲਾਕਾਤ first appeared on Ontario Punjabi News.