12.4 C
Alba Iulia
Friday, June 14, 2024

ਕਿਹੜੇ ਭਰੋਸੇ ਤੇ ਕਿਸਾਨ ਜਥੇਬੰਦੀਆਂ ਨੇ ਧਰਨਾ ਚੁੱਕਿਆ

Must Read



ਕਿਹੜੇ ਭਰੋਸੇ ਤੇ ਕਿਸਾਨ ਜਥੇਬੰਦੀਆਂ ਨੇ ਧਰਨਾ ਚੁੱਕਿਆ

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦੇਣ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਮਗਰੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ’ਤੇ ਤਿੰਨ ਰੋਜ਼ਾ ਮੋਰਚੇ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ। ਰਾਜਪਾਲ ਅਤੇ ਕਿਸਾਨਾਂ ਦਰਮਿਆਨ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਤੇ ਰਾਜਪਾਲ ਨੇ ਮੋਰਚੇ ਦੀਆਂ ਮੰਗਾਂ ਕੇਂਦਰ ਤੇ ਰਾਜ ਸਰਕਾਰਾਂ ਤੱਕ ਪਹੁੰਚਾਉਣ ਅਤੇ ਰਾਸ਼ਟਰਪਤੀ ਨੂੰ ਭੇਜਣ ਦਾ ਭਰੋਸਾ ਦਿੱਤਾ। ਰਾਜਪਾਲ ਸ੍ਰੀ ਪੁਰੋਹਿਤ ਨੇ ਚੰਡੀਗੜ੍ਹ ਪੁਲੀਸ ਦੇ ਮੁਖੀ ਪਰਵੀਰ ਰੰਜਨ ਨੂੰ ਮੌਕੇ ’ਤੇ ਹੀ ਕਿਸਾਨ ਅੰਦੋਲਨ ਨਾਲ ਸਬੰਧਤ ਚੰਡੀਗੜ੍ਹ ਵਿਚਲੇ ਕੇਸਾਂ ਦਾ ਨਿਪਟਾਰਾ ਫੌਰੀ ਕਰਨ ਲਈ ਕਿਹਾ। ਕਿਸਾਨ ਮੋਰਚੇ ਦੇ ਆਗੂਆਂ ਨੇ ਰਾਜਪਾਲ ਨਾਲ ਮੀਟਿੰਗ ਮਗਰੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਤੋਂ ਮੁਹਾਲੀ ਵਿੱਚ ਮੋਰਚਾ ਲਾਇਆ ਹੋਇਆ ਸੀ। ਮੋਰਚੇ ਦੀ ਸਮਾਪਤੀ ਦੇ ਐਲਾਨ ਨਾਲ ਚੰਡੀਗੜ੍ਹ ਅਤੇ ਪੰਜਾਬ ਦੇ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ।

The post ਕਿਹੜੇ ਭਰੋਸੇ ਤੇ ਕਿਸਾਨ ਜਥੇਬੰਦੀਆਂ ਨੇ ਧਰਨਾ ਚੁੱਕਿਆ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -