12.4 C
Alba Iulia
Tuesday, September 17, 2024

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ED ਵਲੋਂ ਛਾਪੇਮਾਰੀ

Must Read



ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ED ਵਲੋਂ ਛਾਪੇਮਾਰੀ

ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਤੜਕੇ ਹੀ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜਗਲਾਤ ਵਿਭਾਗ ਦੇ ਕੁੱਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਘਰਾਂ ‘ਤੇ ਵੀ ਇਹ ਛਾਪੇਮਾਰੀ ਹੋਈ ਹੈ।ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦਾ ਅਧਿਕਾਰ ਨਹੀਂ ਹੈ। ਕੁੱਝ ਟੀਮਾਂ ਨੇ ਧਰਮਸੋਤ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਕਰੀਬੀ ਦੋਸਤ ਅਤੇ ਕੁੱਝ ਅਧਿਕਾਰੀਆਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਹੈ।

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ED ਵਲੋਂ ਛਾਪੇਮਾਰੀ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -