12.4 C
Alba Iulia
Friday, September 13, 2024

ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲ ਸਕੇ ਅਕਾਲੀ

Must Read



ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲ ਸਕੇ ਅਕਾਲੀ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਪਟਿਆਲਾ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ਸਨ ਪਰ ਜੇਲ੍ਹ ਪ੍ਰਸ਼ਾਸਨ ਨੇ ਇਹਨਾਂ ਨੂੰ ਬਾਹਰ ਹੀ ਰੋਕ ਲਿਆ। ਜੇਲ ਪ੍ਰਬੰਧਕਾਂ ਨੇ ਇਹ ਕਹਿ ਕੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿਤਾ ਕਿ ਉਨ੍ਹਾਂ ਕੋਲ ਮੁਲਾਕਾਤ ਦੀ ਮਨਜ਼ੂਰੀ ਨਹੀਂ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਨੇ ਜੇਲ ਪ੍ਰਬੰਧਕਾਂ ਅਤੇ ਸਰਕਾਰ ਵਿਰੁਧ ਬੋਲਦਿਆਂ ਕਿਹਾ ਕਿ ਸਰਕਾਰ ਦੀ ਮਨਮਰਜ਼ੀ ਆਮ ਜਨਤਾ ਉਤੇ ਭਾਰੀ ਪੈ ਰਹੀ ਹੈ। ਅਕਾਲੀ ਦਲ ਦੇ ਇਲਜ਼ਾਮਾਂ ’ਤੇ ਪਟਿਆਲਾ ਜੇਲ ਪ੍ਰਸ਼ਾਸਨ ਨੇ ਵੀ ਜਵਾਬ ਦਿਤਾ ਹੈ। ਪ੍ਰਸ਼ਾਸਨ ਨੇ ਕਿਹਾ ਕਿ ਦੋਵੇਂ ਆਗੂਆਂ ਕੋਲ ਮੁਲਾਕਾਤ ਦੀ ਮਨਜ਼ੂਰੀ ਨਹੀਂ ਸੀ। ਜਾਰੀ ਬਿਆਨ ਵਿਚ ਜੇਲ ਪ੍ਰਸ਼ਾਸਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕ ਨੁਮਾਇੰਦੇ ਨੇ 30 ਨਵੰਬਰ ਨੂੰ ਏ.ਡੀ.ਜੀ.ਪੀ., ਜੇਲ੍ਹਾਂ, ਪੰਜਾਬ ਦੇ ਦਫ਼ਤਰ ਵਿਚ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਸਬੰਧੀ ਅਰਜ਼ੀ ਭੇਜੀ ਸੀ। ਪੰਜਾਬ ਜੇਲ ਨਿਯਮਾਂ, 2022 ਦੇ ਅਨੁਸਾਰ ਅਰਜ਼ੀ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਸੁਪਰਡੈਂਟ ਜੇਲ, ਪਟਿਆਲਾ ਦੁਆਰਾ ਇਹ ਫੈਸਲਾ ਲਿਆ ਗਿਆ ਕਿ ਕੇਂਦਰੀ ਜੇਲ ਪਟਿਆਲਾ ਵਿਚ ਰਾਜੋਆਣਾ ਨਾਲ ਦੋਵਾਂ ਆਗੂਆਂ ਨੂੰ ਮਿਲਣ ਦੀ ਆਗਿਆ ਨਾ ਦਿਤੀ ਜਾਵੇ। ਇਸ ਸਬੰਧੀ ਬਿਕਰਮ ਸਿੰਘ ਮਜੀਠੀਆ ਨੂੰ 2 ਦਸੰਬਰ ਨੂੰ ਫ਼ੋਨ ‘ਤੇ ਉਤੇ ਵੀ ਜਾਣੂ ਕਰਵਾਇਆ ਗਿਆ ਸੀ।

The post ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲ ਸਕੇ ਅਕਾਲੀ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -