ਰਾਜੋਆਣਾ ਨਾਲ ਮੁਲਾਕਾਤ ਮਗਰੋਂ ਕਮਲਦੀਪ ਕੌਰ ਨੇ ਜਥੇਦਾਰ ਨੂੰ ਲਿਖਿਆ ਪੱਤਰ
ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਭਾਈ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਲਿਖੀ ਚਿੱਠੀ ਸਾਂਝੀ ਕੀਤੀ ਹੈ। ਚਿੱਠੀ ਵਿਚ ਭਾਈ ਰਾਜੋਆਣਾ ਨੇ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ ਮੈਂ ਤਿੰਨ ਵਾਰ ਚਿੱਠੀਆਂ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 25 ਮਾਰਚ 2012 ਨੂੰ ਦੇਸ਼ ਦੇ ਰਾਸ਼ਟਰਪਤੀ ਕੋਲ ਮੇਰੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਹੁਕਮ ਜਾਰੀ ਕਰਨ ਦੀ ਅਪੀਲ ਕਰ ਚੁੱਕਾ ਹਾਂ। ਰਾਸ਼ਟਰਪਤੀ ਕੋਲ ਪਾਈ ਗਈ ਅਪੀਲ ‘ਤੇ 6 ਮਹੀਨਿਆਂ ਤੋਂ ਇਕ ਸਾਲ ਵਿਚ ਫ਼ੈਸਲਾ ਹੋ ਜਾਂਦਾ ਹੈ, ਪਰ ਪਿਛਲੇ 11 ਸਾਲ 8 ਮਹੀਨਿਆਂ ਤੋਂ ਨਾ ਤਾਂ ਕੇਂਦਰ ਸਰਕਾਰ ਨੇ ਇਸ ‘ਤੇ ਕੋਈ ਫ਼ੈਸਲਾ ਕੀਤਾ ਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ‘ਤੇ ਕੋਈ ਫ਼ੈਸਲਾ ਕਰਵਾ ਸਕੇ। ਜਦਕਿ ਇਸ ਨੂੰ ਲੈ ਕੇ ਮੈਂ 3 ਵਾਰ ਭੁੱਖ ਹੜਤਾਲ ਵੀ ਕਰ ਚੁੱਕਾ ਹੈ। ਮੇਰੇ ਵਲੋਂ ਵਾਰ ਵਾਰ ਬੇਨਤੀਆਂ ਕਰਨ ਦੇ ਬਾਵਜੂਦ ਇਸ ਅਪੀਲ ਨੂੰ ਵਾਪਸ ਕਰਵਾਉਣ ਲਈ ਕੋਈ ਚਾਰਾਜੋਈ ਨਹੀਂ ਕੀਤੀ ਗਈ। ਇਸ ਲਈ ਮੈਂ ਅੱਜ ਤੋਂ ਦੁਬਾਰਾ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ। ਮੇਰੀ ਆਪ ਜੀ ਨੂੰ ਅਪੀਲ ਹੈ ਕਿ ਰਾਸ਼ਟਰਪਤੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਹੁਕਮ ਜਾਰੀ ਕੀਤੇ ਜਾਣ ਤੇ ਅਪੀਲ ਵਾਪਸ ਹੋਣ ਤੱਕ ਮੇਰੀ ਭੁੱਖ ਹੜਤਾਲ ਜਾਰੀ ਰਹੇਗੀ।
#tdi_1 .td-doubleSlider-2 .td-item1 {
background: url(https://ontariopunjabinews.com/wp-content/uploads/2023/12/407638534_3136201626516913_5173185962083826331_n-80×60.jpg) 0 0 no-repeat;
}
#tdi_1 .td-doubleSlider-2 .td-item2 {
background: url(https://ontariopunjabinews.com/wp-content/uploads/2023/12/407659140_3136201663183576_6521655680418407660_n-80×60.jpg) 0 0 no-repeat;
}
#tdi_1 .td-doubleSlider-2 .td-item3 {
background: url(https://ontariopunjabinews.com/wp-content/uploads/2023/12/407937474_3136201736516902_1859856490307356977_n-80×60.jpg) 0 0 no-repeat;
}
The post ਰਾਜੋਆਣਾ ਨਾਲ ਮੁਲਾਕਾਤ ਮਗਰੋਂ ਕਮਲਦੀਪ ਕੌਰ ਨੇ ਜਥੇਦਾਰ ਨੂੰ ਲਿਖਿਆ ਪੱਤਰ first appeared on Ontario Punjabi News.