ਅਮਰੀਕੀ ਸੰਸਦ ਮੈਂਬਰਾਂ ਨੇ ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਬਿੱਲ ਪੇਸ਼ ਕੀਤਾ
ਭਾਰਤੀ-ਅਮਰੀਕੀ ਰਾਜਾ ਕ੍ਰਿਸ਼ਨਮੂਰਤੀ ਅਤੇ ਪ੍ਰਮਿਲਾ ਜੈਪਾਲ ਸਮੇਤ ਤਿੰਨ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਨੇ ਅਮਰੀਕੀ ਪ੍ਰਤੀਨਿਧੀ ਸਭਾ ’ਚ ਨੂੰ ਗ੍ਰੀਨ ਕਾਰਡ ਅਰਜ਼ੀਆਂ ਦੀ ਪ੍ਰਕਿਰਿਆ ਤੇਜ਼ ਕਰਨ ਅਤੇ ਰੁਜ਼ਗਾਰ ਆਧਾਰਤ ਵੀਜ਼ਿਆਂ ਲਈ ‘ਦੇਸ਼ਾਂ ਨਾਲ ਵਿਤਕਰੇ’ ਨੂੰ ਖਤਮ ਕਰਨ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ। ਜੇ ਇਸ ਬਿੱਲ ਨੂੰ ਕਾਨੂੰਨ ‘ਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਉਨ੍ਹਾਂ ਹਜ਼ਾਰਾਂ ਭਾਰਤੀ-ਅਮਰੀਕੀਆਂ ਨੂੰ ਮਦਦ ਮਿਲੇਗੀ, ਜੋ ਅਮਰੀਕਾ ‘ਚ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ। ਕਾਂਗਰਸਮੈਨ ਰਿਚ ਮੈਕਕਾਰਮਿਕ ਨੇ ਕ੍ਰਿਸ਼ਨਾਮੂਰਤੀ ਅਤੇ ਜੈਪਾਲ ਦੇ ਨਾਲ ਅੱਜ ਬਿੱਲ ਪੇਸ਼ ਕੀਤਾ।
The post ਅਮਰੀਕੀ ਸੰਸਦ ਮੈਂਬਰਾਂ ਨੇ ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਬਿੱਲ ਪੇਸ਼ ਕੀਤਾ first appeared on Ontario Punjabi News.