ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ
ਰਾਜੋਆਣਾ ਦੀ ਅਪੀਲ ਅਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਦੇ ਹੇਠ ਪੰਜ ਤਖਤਾਂ ਦੇ ਜਥੇਦਾਰ ਸਾਹਿਬਾਨਾਂ ਦੀ ਮੀਟਿੰਗ ਅੱਜ ਅਕਾਲ ਤਖਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿਚ ਬੇਅਦਬੀਆਂ ਅਤੇ ਹੋਰ ਸਿੱਖ ਮਸਲਿਆਂ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ।ਮੀਟਿੰਗ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਅਤੇ ਇਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਉੱਚ ਪੱਧਰੀ ਵਫਦ ਦਾ ਗਠਨ ਕੀਤਾ ਹੈ, ਜੋ ਤੁਰੰਤ ਹੀ ਅਪਣੀ ਕਾਰਵਾਈ ਆਰੰਭ ਕਰਨਗੇ। ਇਸ ਵਫ਼ਦ ਵਿਚ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਦਿੱਲੀ, ਬਰਜਿੰਦਰ ਸਿੰਘ ਹਮਦਰਦ, ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਸ਼ਾਮਲ ਹਨ।
The post ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ first appeared on Ontario Punjabi News.