ਸਿੱਧੂ ਮੂਸੇਵਾਲਾ ਦੇ ਕਤਲ ਤੋਂ ਮੁੱਕਰੇ ਲਾਰੈਂਸ ਤੇ ਜੱਗੂ ਭਗਵਾਨਪੁਰੀਆ, ਅਦਾਲਤ ‘ਚ ਪਾਈ ਪਟੀਸ਼ਨ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਦੇ ਵਕੀਲ ਸ਼ੈਲੀ ਸ਼ਰਮਾ ਨੇ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਹੈ। ਜਿਸ ‘ਚ ਲਾਰੈਂਸ ਬਿਸ਼ਨੋਈ ਨੇ 239 ਸੀ.ਆਰ.ਪੀ.ਸੀ ਅਤੇ ਜੱਗੂ ਭਗਵਾਨ ਪੁਰੀਆ ਨੇ 227 ਸੀ.ਆਰ.ਪੀ.ਸੀ ਦੇ ਤਹਿਤ ਅਰਜ਼ੀ ਦਾਇਰ ਕੀਤੀ ਹੈ ਕਿ ਦੋਵੇਂ ਮੁਲਜ਼ਮ ਨੂੰ ਇਸ ਕੇਸ ’ਚੋਂ ਬਰੀ ਕੀਤਾ ਜਾਵੇ, ਅਦਾਲਤ ਨੇ ਇਸ ਦੀ ਕਾਪੀ ਸਰਕਾਰੀ ਵਕੀਲ ਨੂੰ ਦੇ ਕੇ 5 ਜਨਵਰੀ ਨੂੰ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਨ੍ਹਾਂ ਨੇ ਵਕੀਲਾਂ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਕਤਲ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ।
The post ਸਿੱਧੂ ਮੂਸੇਵਾਲਾ ਦੇ ਕਤਲ ਤੋਂ ਮੁੱਕਰੇ ਲਾਰੈਂਸ ਤੇ ਜੱਗੂ ਭਗਵਾਨਪੁਰੀਆ, ਅਦਾਲਤ ‘ਚ ਪਾਈ ਪਟੀਸ਼ਨ first appeared on Ontario Punjabi News.