SYL ਬਾਰੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਕੇਂਦਰੀ ਜਲ ਮੰਤਰੀ ਕਰਨਗੇ ਮੀਟਿੰਗ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ ‘ਤੇ ਚਰਚਾ ਕਰਨ ਲਈ 28 ਦਸੰਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਦੋਵਾਂ ਰਾਜਾਂ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਕੇਂਦਰੀ ਮੰਤਰੀ ਜਲ ਸ਼ਕਤੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸੇ ਮਾਮਲੇ ’ਤੇ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਅਤੇ ਜਲ ਸ਼ਕਤੀ ਮੰਤਰੀ ਇਸ ਵਿੱਚ ਹਿੱਸਾ ਲੈਣਗੇ।
The post SYL ਬਾਰੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਕੇਂਦਰੀ ਜਲ ਮੰਤਰੀ ਕਰਨਗੇ ਮੀਟਿੰਗ first appeared on Ontario Punjabi News.