ਅਕਾਲੀ ਆਗੂਆਂ ਦੀ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਬੰਦ ਕਮਰਾ ਮੀਟਿੰਗ, ਅਕਾਲੀ ਦਲ ‘ਚ ਕਰਨਗੇ ਵਾਪਸੀ ?
ਲੁਧਿਆਣਾ ਦੇ ਰਾਏਕੋਟ ਤੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ (ਸੰਯੁਕਤ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਬਾਦਲ ਦੇ ਕਈ ਆਗੂ ਪੁੱਜੇ ਸਨ। ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਅੰਤਿਮ ਅਰਦਾਸ ਉਪਰੰਤ ਅਕਾਲੀ ਦਲ (ਬਾਦਲ) ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਬੰਦ ਕਮਰੇ ਵਿੱਚ 15 ਮਿੰਟ ਤੱਕ ਮੀਟਿੰਗ ਹੋਈ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪੰਥ ਤੇ ਕੌਮ ਪਾਸੋਂ ਮੰਗ ਮਾਫ਼ੀ ਦਾ ਸਵਾਗਤ ਕੀਤਾ ਹੈ। ਪਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨਾਲ ਏਕਤਾ ਕਰਨ ਦਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਉਪਰੰਤ ਹੀ ਫ਼ੈਸਲਾ ਲੈਣ ਦੀ ਗੱਲ ਆਖੀ ਹੈ, ਜਦਕਿ ਇਸ ਮੀਟਿੰਗ ਨਾਲ ਪੰਥਕ ਹਲਕਿਆਂ ’ਚ ਅਕਾਲੀ ਦਲ ਦੀ ਏਕਤਾ ਦੀਆਂ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।
The post ਅਕਾਲੀ ਆਗੂਆਂ ਦੀ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਬੰਦ ਕਮਰਾ ਮੀਟਿੰਗ, ਅਕਾਲੀ ਦਲ ‘ਚ ਕਰਨਗੇ ਵਾਪਸੀ ? first appeared on Ontario Punjabi News.