12.4 C
Alba Iulia
Wednesday, January 17, 2024

ਚਮਕੌਰ ਸਾਹਿਬ : ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਤੋਂ

Must Read



ਚਮਕੌਰ ਸਾਹਿਬ : ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਤੋਂ

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਇੱਥੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ 21 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ। ਇੱਥੋਂ ਦੇ ਸਾਰੇ ਗੁਰਦੁਆਰਿਆਂ ਵਿੱਚ 21 ਦਸੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪ੍ਰਸ਼ਾਸਨ ਵੱਲੋਂ ਸੰਗਤ ਦੀ ਆਮਦ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤ ਲਈ ਲੰਗਰ ਅਤੇ ਰਿਹਾਇਸ਼, ਕੜਾਹ ਪ੍ਰਸ਼ਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਪੁਲੀਸ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੜ੍ਹੀ ਸਾਹਿਬ ਦੇ ਸਾਰੇ ਮਾਰਗਾਂ ਨੂੰ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਲੰਗਰ ਲਗਾਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਾਦੇ ਲੰਗਰ ਲਗਾਉਣ ਦੀ ਅਪੀਲ ਕੀਤੀ ਗਈ ਹੈ।

The post ਚਮਕੌਰ ਸਾਹਿਬ : ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਤੋਂ first appeared on Ontario Punjabi News.



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -