ਭਾਰਤ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ‘ਚ ਇਕਦਮ ਵਾਧਾ
ਭਾਰਤ ਵਿਚ ਕੋਰੋਨਾ (Coronavirus) ਗੰਭੀਰ ਹੁੰਦਾ ਜਾ ਰਿਹਾ ਹੈ। ਨਵਾਂ ਕੋਵਿਡ ਵੇਰੀਐਂਟ JN.1 ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੌਰਾਨ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4 ਹਜ਼ਾਰ ਨੂੰ ਪਾਰ ਕਰ ਗਈ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 628 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿੱਚ ਕੋਵਿਡ -19 ਦੇ 628 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 4,054 ਹੋ ਗਈ ਹੈ।
The post ਭਾਰਤ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ‘ਚ ਇਕਦਮ ਵਾਧਾ first appeared on Ontario Punjabi News.