ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀ ਵਾਪਸੀ
ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਨੇ ਅੱਜ ਅਪਣੀ ਰਿਹਾਇਸ਼ ਨਵੀਂ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕੀਤੀ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਕਈ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਅਕਾਲੀ ਦਲ ਵਿਚ ਵਾਪਸੀ ਤੋਂ ਬਾਅਦ ਮਨਜੀਤ ਸਿੰਘ ਜੀਕੇ ਨੇ ਕਿਹਾ,”ਮੈਂ ਬਿਨਾਂ ਕਿਸੇ ਸ਼ਰਤ ਵਾਪਸੀ ਕਰ ਰਿਹਾ ਹਾਂ। ਅੱਜ ਸਿੱਖਾਂ ਦੇ ਮਸਲਿਆਂ ‘ਤੇ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ। ਅਸੀਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ। ਕੌਮ ਦੇ ਹਿੱਤ ਸਾਡੇ ਲਈ ਸੱਭ ਤੋਂ ਉੱਪਰ ਹਨ।” ਜੀਕੇ ਨੇ ਬੰਦੀ ਸਿੱਖਾਂ ਦੀ ਰਿਹਾਈ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਮੁੱਦਿਆਂ ਲਈ ਵੀ ਇਕਜੁੱਟ ਹੋਣ ਦੀ ਲੋੜ ਉਤੇ ਜ਼ੋਰ ਦਿਤਾ।
The post ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀ ਵਾਪਸੀ first appeared on Ontario Punjabi News.