ਫਿਰੋਜ਼ਪੁਰ ਜੇਲ੍ਹ ਮਾਮਲੇ ‘ਚ AIG ਨੂੰ ਮੁਅੱਤਲ ਕਰਨ ਦੀ ਸਿਫਾਰਿਸ਼
ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ ਕੀਤੀਆਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਏਆਈਜੀ ਲਖਬੀਰ ਸਿੰਘ ਖ਼ਿਲਾਫ਼ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਪੁਲੀਸ ਨੇ ਉਸ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਮਾਮਲੇ ਦੀ ਜਾਂਚ ਵਿੱਚ ਨਾਕਾਮ ਰਹਿਣ ਕਾਰਨ ਮੁਅੱਤਲ ਕਰਨ ਅਤੇ ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਹੈ।ਮਾਮਲੇ ਵਿੱਚ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਬੀਤੇ ਵੀਰਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਐਸਐਸਪੀ, ਤਸਕਰਾਂ ਅਤੇ ਜੇਲ੍ਹ ਅਧਿਕਾਰੀਆਂ ਵਿਚਾਲੇ ਗਠਜੋੜ ਦੀ ਜਾਂਚ ਲਈ ਏਆਈਜੀ ਜੇ ਐਲੇਨਚੇਜੀਅਨ ਨੂੰ ਨਵਾਂ ਆਈਓ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਜੇਲ੍ਹ ਦੇ ਮੌਜੂਦਾ ਸੁਪਰਡੈਂਟ ਖ਼ਿਲਾਫ਼ ਵੱਖਰੀ ਜਾਂਚ ਕਰ ਰਹੀ ਹੈ।
The post ਫਿਰੋਜ਼ਪੁਰ ਜੇਲ੍ਹ ਮਾਮਲੇ ‘ਚ AIG ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ first appeared on Ontario Punjabi News.