ਕੋਲਕਾਤਾ, 28 ਜਨਵਰੀ
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਮਗਰੋਂ ਹੋਈ ਸਿਆਸੀ ਹਿੰਸਾ ਦੇ ਕੇਸਾਂ ਦੀ ਜਾਂਚ ਕਰ ਰਹੀ ਸੀਬੀਆਈ ਨੇ ਕੂਚ ਬਿਹਾਰ ਜ਼ਿਲ੍ਹੇ ਦੇ ਸੀਤਲਕੁਚੀ ਇਲਾਕੇ ਵਿੱਚ ਭਾਜਪਾ ਵਰਕਰ ਮਾਨਿਕ ਮੋਇਤਰਾ ਦੀ ਮੌਤ ਦੇ ਕੇਸ ਵਿੱਚ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਏਜੰਸੀ ਦੇ ਸੂਤਰਾਂ ਵੱਲੋਂ ਦਿੱਤੀ ਗਈ। ਸੂੁਤਰਾਂ ਮੁਤਾਬਕ ਮੁਲਜ਼ਮ ਕੂਚ ਬਿਹਾਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਵਾਸੀ ਹਨ। ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਪਿਛਲੇ ਸਾਲ ਅਗਸਤ ਮਹੀਨੇ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੇਸ ਦਰਜ ਕੀਤਾ ਸੀ। ਇਸ ਕਤਲ ਮਾਮਲੇ ਸਬੰਧੀ ਮੁੱਢਲੀ ਸ਼ਿਕਾਇਤ ਸੀਤਲਕੁਚੀ ਥਾਣੇ ਵਿੱਚ ਦਰਜ ਕੀਤੀ ਗਈ ਸੀ। -ਪੀਟੀਆਈ