ਸ੍ਰੀਨਗਰ, 29 ਜਨਵਰੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚਸ਼ੁੱਕਰਵਾਰ ਨੂੰ ਦਹਿਸ਼ਤਗਰਦਾਂ ਨੇ ਗੋਲੀ ਮਾਰ ਕੇ ਪੁਲੀਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਅਨੰਤਨਾਗ ਦੇ ਬਿਜਬੇਹਰਾ ਦੇ ਹਸਨਪੋਰਾ ਵਿੱਚ ਜੰਮੂ-ਕਸ਼ਮੀਰ ਪੁਲੀਸ ਦੇ ਹੈੱਡ ਕਾਂਸਟੇਬਲ ਅਲੀ ਮੁਹੰਮਦ ਦੇ ਘਰ ਦੇ ਨੇੜੇ ਉਸ ‘ਤੇ ਅੱਜ ਸ਼ਾਮ ਲੱਗਪਗ 5.30 ਵਜੇ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਮੁਹੰਮਦ ਨੂੰ ਗੰਭੀਰ ਹਾਲਤ’ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀ ਮੁਤਾਬਕ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਹਮਲਾਵਰਾਂ ਦੇ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ