ਕੋਲਕਾਤਾ, 31 ਜਨਵਰੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਮਾਈਕਰੋਬਲਾਗਿੰਗ ਸਾਈਟ ‘ਤੇ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਰਾਜਪਾਲ ਜਗਦੀਪ ਧਨਖੜ ਦੀਆਂ ਲਗਾਤਾਰ ਪੋਸਟਾਂ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੇ ਧਨਖੜ ਨੂੰ ਟਵਿੱਟਰ ‘ਤੇ ‘ਬਲਾਕ’ ਕਰ ਦਿੱਤਾ ਹੈ। ਮੁੱਖ ਮੰਤਰੀ ਬੈਨਰਜੀ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਰਾਜਪਾਲ ਧਨਖੜ ਨੇ ਮੁੱਖ ਸਕੱਤਰ, ਡੀਜੀਪੀ ਨੂੰ ਧਮਕਾਇਆ ਹੈ। ਮਮਤਾ ਬੈਨਰਜੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਈ ਵਾਰ ਧਨਖੜ ਨੂੰ ਹਟਾਉਣ ਦੀ ਅਪੀਲ ਕੀਤੀ ਹੈ। ਪਰ ਉਨ੍ਹਾਂ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। -ਪੀਟੀਆਈ