ਨਵੀਂ ਦਿੱਲੀ, 4 ਫਰਵਰੀ
ਕੇਂਦਰ ਸਰਕਾਰ ਨੇ ਉੱਘੇ ਮੁਸਲਿਮ ਨੇਤਾ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੂੰ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਕਮਾਂਡੋਜ਼ ਰਾਹੀਂ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਓਵੈਸੀ ਦੀ ਸੁਰੱਖਿਆ ਲਈ 24 ਘੰਟੇ ਸੀਆਰਪੀਐੱਫ ਕਮਾਂਡੋ ਤਾਇਨਾਤ ਰਹਿਣਗੇ। ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈਐੱਮ) ਦੇ ਮੁਖੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਹਾਪੁੜ ਵਿਚ ਕਥਿਤ ਤੌਰ ‘ਤੇ ਉਨ੍ਹਾਂ ਦੀ ਕਾਰ ‘ਤੇ ਗੋਲੀਬਾਰੀ ਕੀਤੇ ਜਾਣ ਤੋਂ ਇਕ ਦਿਨ ਬਾਅਦ ਕੀਤਾ ਗਿਆ ਹੈ।