12.4 C
Alba Iulia
Thursday, May 9, 2024

ਮੇਰੀ ਆਵਾਜ਼ ਹੀ ਪਹਿਚਾਣ ਹੈ… ਲਤਾ ਮੰਗੇਸ਼ਕਰ ਦਾ ਦੇਹਾਂਤ

Must Read


ਮੁੰਬਈ, 6 ਫਰਵਰੀ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਅੱਜ ਇਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ। ਉਨ੍ਹਾਂ ਦੀ ਛੋਟੀ ਭੈਣ ਊਸ਼ਾ ਮੰਗੇਸ਼ਕਰ ਨੇ ਕਿਹਾ, ‘ਉਹ (ਲਤਾ ਮੰਗੇਸ਼ਕਰ) ਨਹੀਂ ਰਹੀ। ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।’ ਗਾਇਕ ਨੂੰ ਕਰੋਨਾ ਹੋਣ ਬਾਅਦ 8 ਜਨਵਰੀ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਜਨਮ 28 ਸਤੰਬਰ 1929 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਇਆ ਸੀ। ਭਾਰਤ ਰਤਨ ਐਵਾਰਡੀ ਲਤਾ ਦੀਦੀ ਨੇ ਸਾਲ 1942 ਵਿੱਚ ਬਾਲੀਵੁੱਡ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਪਰ ਪਛਾਣ ਫਿਲਮ ‘ਮਹਿਲ’ ਦੇ ਗੀਤ ‘ਆਏਗਾ ਆਨੇ ਵਾਲਾ’ ਤੋਂ ਮਿਲੀ। ਇਸ ਦੇ ਨਾਲ ਹੀ ਲਤਾ ਨੇ 20 ਭਾਸ਼ਾਵਾਂ ਵਿੱਚ 30 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਉਨ੍ਹਾਂ ਨੂੰ ਦੇਸ਼ ਦੇ ਕਈ ਵੱਕਾਰੀ ਸਨਮਾਨਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -