ਨਵੀ ਦਿੱਲੀ, 10 ਫਰਵਰੀ
ਲੋਕ ਸਭਾ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਵੀਰਵਾਰ ਨੂੰ ਕੇਂਦਰੀ ਬਜਟ ਨੂੰ ‘ਹਵਾਬਾਜ਼ੀ’ ਕਰਾਰ ਦਿੰਦਿਆਂ ਕਿਹਾ ਕਿ ਇਸ ਬਜਟ ਵਿੱਚ ਮਹਿੰਗਾਈ ਰੋਕਣ, ਗਰੀਬਾਂ ਦੀ ਭਲਾਈ ਤੇ ਰੁਜ਼ਗਾਰ ਵਰਗੇ ਮੁੱਦਿਆਂ ਬਾਰੇ ਕੁਝ ਨਹੀਂ ਕਿਹਾ ਗਿਆ ਹੈ ਅਤੇ ਇਹ ਬਜਟ ਗਰੀਬਾਂ, ਮਜ਼ਦੂਰਾਂ ਤੇ ਕਿਸਾਨਾਂ ਨਾਲ ਵੱਡਾ ‘ਮਜ਼ਾਕ’ ਹੈ। ਸ੍ਰੀ ਚੌਧਰੀ ਨੇ ਲੋਕ ਸਭਾ ਵਿੱਚ ਕੇਂਦਰੀ ਬਜਟ 2022-2023 ਲਈ ਕਰਵਾਈ ਗਈ ਚਰਚਾ ਵਿੱਚ ਭਾਗ ਲੈਂਦੇ ਹੋਏ ਭਾਜਪਾ ਦੇ ਕੁਝ ਆਗੂਆਂ ਵੱਲੋਂ ਹਾਲ ਹੀ ਵਿੱਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਨਹਿਰੂ ਬਾਰੇ ਬਿਨਾਂ ਸੋਚੇ-ਸਮਝੇ ਕੁਝ ਵੀ ਨਾ ਬੋਲਿਆ ਜਾਵੇ। ਇਸ ਨਾਲ ਲੋਕ ਸਭਾ ਦੀ ਮਹਾਨਤਾ ਨੂੰ ਠੇਸ ਪਹੁੰਚਦੀ ਹੈ। -ਪੀਟੀਆਈ