ਜੰਮੂ, 11 ਫਰਵਰੀ
ਬਾਂਦੀਪੋਰਾ ਜ਼ਿਲ੍ਹੇ ਦੇ ਨਿਸ਼ਾਂਤ ਪਾਰਕ ਵਿਚ ਅੱਜ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ‘ਤੇ ਗਰਨੇਡ ਸੁੱਟ ਦਿੱਤਾ ਜਿਸ ਕਾਰਨ ਐਸਪੀਓ ਜ਼ੁਬੇਰ ਅਹਿਮਦ ਸ਼ਹੀਦ ਹੋ ਗੲੇ ਜਦਕਿ ਪੰਜ ਹੋਰ ਜਵਾਨ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਦੀ ਘੇਰਾਬੰਦੀ ਕਰ ਲਈ ਹੈ ਤੇ ਦਹਿਸ਼ਤਗਰਦਾਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਨਾਕਾ ਲਾਇਆ ਹੋਇਆ ਸੀ ਤੇ ਦਹਿਸ਼ਤਗਰਦਾਂ ਨੇ ਉਨ੍ਹਾਂ ‘ਤੇ ਗਰਨੇਡ ਸੁੱਟ ਦਿੱਤਾ।