ਨਾਗਪੁਰ, 12 ਫਰਵਰੀ
ਕੇਂਦਰੀ ਮੰਤਰੀ ਰਾਵਸਾਹਿਬ ਦਾਨਵੇ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੰਬਈ-ਨਾਗਪੁਰ ਹਾਈ ਸਪੀਡ ਰੇਲ ਕਾਰੀਡੋਰ, ਜਿਸ ਨੂੰ ਬੁਲੇਟ ਟਰੇਨ ਪ੍ਰਾਜੈਕਟ ਵੀ ਕਿਹਾ ਜਾਂਦਾ ਹੈ, ਉਸ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀਪੀਆਰ) ਇਸ ਮਹੀਨੇ ਦੇ ਅੰਤ ਤੱਕ ਜਾਂ ਮਾਰਚ ਮਹੀਨੇ ਦੇ ਪਹਿਲੇ ਹਫਤੇ ਵਿੱਚ ਆ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਖੇਤੀ ਖੇਤਰ ਦੀ ਮਦਦ ਲਈ 1900 ਕਿਸਾਨ ਰੇਲ ਸੇਵਾਵਾਂ ਚਲਾਈਆਂ ਹਨ, ਜਿਨ੍ਹਾਂ ਵਿੱਚ 50 ਫੀਸਦ ਰਿਆਇਤ ਦਿੱਤੀ ਜਾਂਦੀ ਹੈ। ਇਸ ਸਬੰਧ ਵਿੱਚ 90 ਕਰੋੜ ਦੀ ਰਾਸ਼ੀ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ। -ਪੀਟੀਆਈ