12.4 C
Alba Iulia
Tuesday, April 30, 2024

ਅਮਰੀਕਾ-ਕੈਨੇਡਾ ਸਰਹੱਦ ’ਤੇ ਬਣਿਆ ਪੁਲ ਮੁੜ ਖੁੱਲ੍ਹਿਆ

Must Read


ਵਿੰਡਸਰ (ਕੈਨੇਡਾ), 14 ਫਰਵਰੀ

ਅਮਰੀਕਾ-ਕੈਨੇਡਾ ਸਰਹੱਦ ‘ਤੇ ਬਣਿਆ ਸਭ ਤੋਂ ਵਿਅਸਤ ਪੁਲ ਤਕਰੀਬਨ ਇਕ ਹਫ਼ਤੇ ਤੱਕ ਬੰਦ ਰਹਿਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਤੋਂ ਬਾਅਦ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਕੋਵਿਡ-19 ਸਬੰਧੀ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਾਰਨ ਇਹ ਪੁਲ ਬੰਦ ਕਰ ਦਿੱਤਾ ਗਿਆ ਸੀ। ਪੁਲ ਦੇ ਮਾਲਕ ‘ਡੈਟਰਾਇਟ ਇੰਟਰਨੈਸ਼ਨਲ ਬ੍ਰਿਜ ਕੰਪਨਂ’ ਨੇ ਇਕ ਬਿਆਨ ਵਿਚ ਦੱਸਿਆ ਕਿ ਅੰਬੈਸਡਰ ਬ੍ਰਿਜ ਹੁਣ ਪੂਰੀ ਤਰ੍ਹਾਂ ਖੁੱਲ੍ਹ ਗਿਆ ਹੈ ਜਿਸ ਨਾਲ ਕੈਨੇਡਾ ਅਤੇ ਅਮਰੀਕਾ ਦੀਆਂ ਅਰਥਵਿਵਸਥਾਵਾਂ ਵਿਚਾਲੇ ਇਕ ਵਾਰ ਮੁੜ ਤੋਂ ਵਣਜ ਸਾਮਾਨ ਦਾ ਪ੍ਰਵਾਹ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੁਲੀਸ ਨੇ ਦੋ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਢੰਗ ਨਾਲ ਹਿਰਾਸਤ ਵਿਚ ਲਿਆ ਅਤੇ ਪੁਲ ਨੇੜੇ ਸੱਤ ਵਾਹਨਾਂ ਨੂੰ ਟੋਅ ਕਰ ਕੇ ਇਕ ਪਾਸੇ ਕੀਤਾ ਜਦਕਿ ਪੰਜ ਵਾਹਨ ਕਬਜ਼ੇ ਵਿਚ ਲਏ। -ਏਪੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -